ਤਾਜਾ ਖਬਰਾਂ
ਮੰਡੀ ਗੋਬਿੰਦਗੜ੍ਹ-ਲੁਧਿਆਣਾ ਦੇ ਸਨਅਤੀ ਸ਼ਹਿਰ ਮੰਡੀ ਗੋਬਿੰਦਗੜ੍ਹ ਵਿੱਚ ਤਲਵਾੜਾ ਨੇੜੇ ਸਥਿਤ ਮੁੱਖ ਪਾਵਰ ਗਰਿੱਡ ਵਿੱਚ ਸ਼ਨੀਵਾਰ ਨੂੰ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਕਈ ਕਿਲੋਮੀਟਰ ਦੂਰ ਤੱਕ ਦਿਖਾਈ ਦੇ ਰਹੀਆਂ ਸਨ। ਪ੍ਰਸ਼ਾਸ਼ਨ ਨੇ ਆਸ-ਪਾਸ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ।ਅੱਗ ’ਤੇ ਕਾਬੂ ਪਾਉਣ ਲਈ ਮੰਡੀ ਗੋਬਿੰਦਗੜ੍ਹ ਤੋਂ ਇਲਾਵਾ ਖੰਨਾ, ਸਰਹਿੰਦ ਅਤੇ ਲੁਧਿਆਣਾ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ ਗਈਆਂ। ਮੌਕੇ 'ਤੇ ਦੋ ਪ੍ਰਾਈਵੇਟ ਕੰਪਨੀਆਂ ਦੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਪਹੁੰਚ ਗਈਆਂ। ਗਰਿੱਡ ਨੂੰ ਅੱਗ ਲੱਗਣ ਕਾਰਨ ਕਈ ਟਰਾਂਸਫਾਰਮਰ ਸੜ ਕੇ ਸੁਆਹ ਹੋ ਗਏ।
ਸੁਰੱਖਿਆ ਕਾਰਨਾਂ ਕਰਕੇ ਉਦਯੋਗਿਕ ਖੇਤਰ ਨੂੰ ਬਿਜਲੀ ਸਪਲਾਈ ਬੰਦ ਕਰ ਦਿੱਤੀ ਗਈ ਹੈ। ਫਾਇਰ ਅਫਸਰ ਜਗਜੀਤ ਸਿੰਘ ਮੁਤਾਬਕ ਅੱਗ ’ਤੇ ਕਾਬੂ ਪਾਉਣ ਲਈ ਅਜੇ ਕੁਝ ਘੰਟੇ ਹੋਰ ਲੱਗਣਗੇ। ਪਾਵਰਕੌਮ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਖਰਾਬ ਹੋਏ ਸਾਮਾਨ ਦੀ ਮੁਰੰਮਤ ਕਰਕੇ ਅੱਗ ’ਤੇ ਕਾਬੂ ਪਾ ਕੇ ਹੀ ਬਿਜਲੀ ਸਪਲਾਈ ਬਹਾਲ ਕੀਤੀ ਜਾ ਸਕਦੀ ਹੈ।ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਹਾਲਾਂਕਿ ਇਸ ਘਟਨਾ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
Get all latest content delivered to your email a few times a month.