ਤਾਜਾ ਖਬਰਾਂ
ਅੰਮ੍ਰਿਤਸਰ- ਅੰਮ੍ਰਿਤਸਰ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵਿਅਕਤੀ ਦਾ ਐਨਕਾਊਂਟਰ ਕੀਤਾ ਗਿਆ ਹੈ। ਇਹ ਮੁਕਾਬਲਾ ਵੇਰਕਾ ਬਾਈਪਾਸ 'ਤੇ ਹੋਇਆ ਹੈ। ਮੁਕਾਬਲੇ ਦੌਰਾਨ ਪੁਲਿਸ ਦੀ ਗੋਲੀ ਲੱਗਣ ਨਾਲ ਆਰੋਪੀ ਜ਼ਖਮੀ ਹੋ ਗਿਆ ਹੈ, ਜਿਸ ਨੂੰ ਕਾਬੂ ਕਰਕੇ ਉਸਨੂੰ ਅੰਮ੍ਰਿਤਸਰ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਆਰੋਪੀ ਦੀ ਪਹਿਚਾਣ ਸ਼ਿਵਮ ਸਿੰਘ ਦੇ ਰੂਪ ਵਿੱਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਖਿਲਾਫ ਪਹਿਲਾ ਵੀ ਥਾਣਾ ਰਣਜੀਤ ਐਵਨਿਊ ਵਿਖੇ ਆਰਮਸ ਐਕਟ ਅਧੀਨ ਮਾਮਲਾ ਦਰਜ ਕੀਤਾ ਹੋਇਆ ਹੈ ਅਤੇ ਆਰੋਪੀ 'ਤੇ ਪਹਿਲਾਂ ਤੋਂ ਹੀ ਚਾਰ ਦੇ ਕਰੀਬ ਮਾਮਲੇ ਦਰਜ ਸਨ।
Get all latest content delivered to your email a few times a month.