ਤਾਜਾ ਖਬਰਾਂ
ਲੁਧਿਆਣਾ - ਲੁਧਿਆਣਾ ਵਿੱਚ ਅੱਜ ਇੱਕ ਬਹੁਮੰਜ਼ਿਲਾ ਇਮਾਰਤ ਨੂੰ ਅਚਾਨਕ ਅੱਗ ਲੱਗ ਗਈ। ਇਮਾਰਤ ਵਿੱਚ ਹੌਜ਼ਰੀ ਸਮੱਗਰੀ ਬਣਾਈ ਜਾਂਦੀ ਹੈ। ਹੌਜ਼ਰੀ ਮਾਲਕ ਦੀ ਰਿਹਾਇਸ਼ ਵੀ ਉੱਥੇ ਹੀ ਸੀ। ਇਸ ਦੌਰਾਨ ਅੱਗ ਸਭ ਤੋਂ ਪਹਿਲਾਂ ਗਰਾਊਂਡ ਫਲੋਰ 'ਤੇ ਲੱਗੀ। ਅੱਗ ਲੱਗਣ ਤੋਂ ਬਾਅਦ ਹੌਜ਼ਰੀ ਮਾਲਕ ਨੇ ਆਪਣੇ ਪਰਿਵਾਰ ਨੂੰ ਇਮਾਰਤ ਤੋਂ ਬਾਹਰ ਕੱਢਿਆ। ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਹਾਲਾਂਕਿ ਚਾਰ ਘੰਟੇ ਬਾਅਦ ਵੀ ਫਾਇਰ ਬ੍ਰਿਗੇਡ ਦੀ ਟੀਮ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਮਾਲਕ ਅਮਿਤ ਨੇ ਦੱਸਿਆ ਕਿ ਦਾਲ ਬਾਜ਼ਾਰ ਨੇੜੇ ਉੱਚੀ ਗਲੀ ਵਿੱਚ ਉਸ ਦੀ ਫੈਕਟਰੀ ਅਤੇ ਰਿਹਾਇਸ਼ ਹੈ, ਜਿੱਥੇ ਉਹ ਆਪਣੇ ਪਰਿਵਾਰ ਸਮੇਤ ਰਹਿੰਦਾ ਹੈ। ਅੱਜ ਸਵੇਰੇ ਅਚਾਨਕ ਅੱਗ ਲੱਗ ਗਈ। ਫੈਕਟਰੀ ਵਿੱਚ ਲੱਗੀ ਅੱਗ ਇੰਨੀ ਭਿਆਨਕ ਸੀ ਕਿ 3 ਮੰਜ਼ਿਲਾ ਫੈਕਟਰੀ ਵਿੱਚ ਅੱਗ ਦੀਆਂ ਲਪਟਾਂ ਦੂਰੋਂ ਹੀ ਦਿਖਾਈ ਦੇ ਰਹੀਆਂ ਸਨ। ਤੰਗ ਬਾਜ਼ਾਰ ਹੋਣ ਕਾਰਨ ਫਾਇਰ ਬਿ੍ਗੇਡ ਦੀ ਗੱਡੀ ਨੂੰ ਬੜੀ ਮੁਸ਼ਕਲ ਨਾਲ ਮੌਕੇ 'ਤੇ ਪਹੁੰਚਣਾ ਪਿਆ | ਫਾਇਰ ਬ੍ਰਿਗੇਡ ਦੀਆਂ ਗੱਡੀਆਂ ਘਟਨਾ ਵਾਲੀ ਥਾਂ ਤੋਂ 500 ਮੀਟਰ ਦੀ ਦੂਰੀ 'ਤੇ ਖੜ੍ਹੀਆਂ ਸਨ।
ਇਸ ਮਗਰੋਂ ਫਾਇਰ ਵਿਭਾਗ ਦੀ ਟੀਮ ਵੱਲੋਂ ਪਾਈਪਾਂ ਰਾਹੀਂ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਘਟਨਾ ਦੇ 4 ਘੰਟੇ ਬਾਅਦ ਵੀ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਅੱਗ ਬੁਝਾਊ ਵਿਭਾਗ ਦੇ ਕਰਮਚਾਰੀਆਂ ਵੱਲੋਂ ਆਸ-ਪਾਸ ਦੇ ਘਰਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਅਮਿਤ ਅਨੁਸਾਰ ਉਸ ਦਾ ਲੱਖਾਂ ਰੁਪਏ ਦਾ ਸਾਮਾਨ ਅਤੇ ਘਰੇਲੂ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ।
Get all latest content delivered to your email a few times a month.