ਤਾਜਾ ਖਬਰਾਂ
ਚੰਡੀਗੜ੍ਹ- ਪੰਜਾਬ ਸਰਕਾਰ ਨੇ ਲੁਧਿਆਣਾ ਤੋਂ ਮਰਹੂਮ ਵਿਧਾਇਕ ਗੁਰਪ੍ਰੀਤ ਗੋਗੀ ਦੀ ਪਤਨੀ ਸੁਖਚੈਨ ਗੋਗੀ ਨੂੰ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਸੁਖਚੈਨ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਚੰਡੀਗੜ੍ਹ ਦੇ ਸੈਕਟਰ 33-ਡੀ ਸਥਿਤ ਪੇਡਾ ਦਫ਼ਤਰ ਵਿੱਚ ਕਰਵਾਏ ਸਮਾਗਮ ਵਿੱਚ ਲੁਧਿਆਣਾ ਦੇ ਵਿਧਾਇਕ ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ ਅਤੇ ਦਲਜੀਤ ਭੋਲਾ ਵੀ ਹਾਜ਼ਰ ਸਨ।ਮੌਕੇ ਤੇ ਮੌਜੂਦ ਸਾਰੇ ਆਗੂਆਂ ਤੇ ਅਧਿਕਾਰੀਆਂ ਸ ਨੇ ਸੁਖਚੈਨ ਨੂੰ ਵਧਾਈ ਦਿੱਤੀ। ਜ਼ਿਕਰਯੋਗ ਹੈ ਕਿ 11 ਜਨਵਰੀ ਦੀ ਰਾਤ ਨੂੰ ਵਿਧਾਇਕ ਗੁਰਪ੍ਰੀਤ ਗੋਗੀ ਦੀ ਪਿਸਤੌਲ ਸਾਫ਼ ਕਰਦੇ ਸਮੇਂ ਅਚਾਨਕ ਗੋਲੀ ਚੱਲਣ ਕਾਰਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਲੁਧਿਆਣਾ ਵਿਧਾਨ ਸਭਾ ਸੀਟ ਖਾਲੀ ਹੋ ਗਈ। ਜ਼ਿਮਨੀ ਚੋਣ ਦੇ ਐਲਾਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਟਿਕਟ ਦਿੱਤੀ ਸੀ, ਜਿਸ ਕਾਰਨ ਗੋਗੀ ਪਰਿਵਾਰ ਨਿਰਾਸ਼ ਹੈ।
Get all latest content delivered to your email a few times a month.