ਤਾਜਾ ਖਬਰਾਂ
ਪੰਜਾਬ 'ਚ ਕਣਕ ਦੀ ਫ਼ਸਲ ਦੇ ਸੀਜ਼ਨ ਦੌਰਾਨ ਕਈ ਇਲਾਕਿਆਂ ਵਿੱਚ ਬੇਮੌਸਮੀ ਮੀਂਹ, ਅੱਗ ਅਤੇ ਗੜੇਮਾਰੀ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਸ ਮਾਮਲੇ 'ਤੇ ਚਿੰਤਾ ਪ੍ਰਗਟ ਕੀਤੀ ਹੈ ਅਤੇ ਪ੍ਰਭਾਵਿਤ ਕਿਸਾਨਾਂ ਲਈ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਖਹਿਰਾ ਨੇ ਕਿਹਾ ਕਿ ਸੂਬੇ ਭਰ ਵਿੱਚ ਪੱਕੀ ਕਣਕ ਦੀ ਫ਼ਸਲ ਅੱਗ, ਮੀਂਹ ਅਤੇ ਗੜੇਮਾਰੀ ਕਾਰਨ ਤਬਾਹ ਹੋ ਗਈ ਹੈ। ਉਨ੍ਹਾਂ ਭੁਲੱਥ ਦੇ ਤਲਵਾੜਾ ਪਿੰਡ ਦਾ ਹਵਾਲਾ ਦਿੱਤਾ, ਜਿੱਥੇ 35 ਏਕੜ ਕਣਕ ਦੀ ਫ਼ਸਲ ਅਤੇ 150 ਏਕੜ ਤੋਂ ਵੱਧ ਝੋਨੇ ਦੇ ਖੇਤ ਸੜ ਕੇ ਸੁਆਹ ਹੋ ਗਏ।
ਖਹਿਰਾ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਗਿਰਦਾਵਰੀ ਕਰਵਾਏ ਅਤੇ ਪ੍ਰਭਾਵਿਤ ਕਿਸਾਨਾਂ, ਖਾਸ ਕਰਕੇ ਉਨ੍ਹਾਂ ਕਿਸਾਨਾਂ ਨੂੰ, ਜਿਨ੍ਹਾਂ ਨੇ ਠੇਕੇ 'ਤੇ ਜ਼ਮੀਨ ਲਈ ਹੈ, ਢੁਕਵਾਂ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਨੂੰ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ।
Get all latest content delivered to your email a few times a month.