ਤਾਜਾ ਖਬਰਾਂ
ਚੰਡੀਗੜ੍ਹ- ਪੰਜਾਬ ਦੇ ਪ੍ਰਮੁੱਖ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਅਪਰੇਸ਼ਨ ਦੌਰਾਨ ਬਿਜਲੀ ਗੁੱਲ ਹੋਣ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ। ਅਦਾਲਤ ਨੇ ਬਿਜਲੀ ਸਪਲਾਈ ਏਜੰਸੀ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਤੋਂ ਜਵਾਬ ਮੰਗਿਆ ਹੈ।ਪੰਜਾਬ ਹਰਿਆਣਾ ਹਾਈਕੋਰਟ ਨੇ ਪੁੱਛਿਆ ਹੈ ਕਿ ਸਰਕਾਰੀ ਹਸਪਤਾਲ ਵਿੱਚ 15 ਮਿੰਟ ਤੱਕ ਬਿਜਲੀ ਕਿਵੇਂ ਨਹੀਂ ਸੀ ਅਤੇ ਕੀ ਕੋਈ ਬਦਲਵਾਂ ਪ੍ਰਬੰਧ ਨਹੀਂ ਸੀ? ਹੁਣ ਜਦੋਂ ਇਹ ਮਾਮਲਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ ਤਾਂ ਅਦਾਲਤ ਨੇ PSPCL ਅਤੇ ਸਿਹਤ ਵਿਭਾਗ ਤੋਂ ਜਵਾਬ ਮੰਗਿਆ ਹੈ ਕਿ:
ਅਜਿਹੀ ਲਾਪਰਵਾਹੀ ਕਿਵੇਂ ਹੋਈ?
ਹਸਪਤਾਲ ਵਰਗੇ ਅਦਾਰੇ ਵਿੱਚ ਬਿਜਲੀ ਦੀ ਨਿਰਵਿਘਨ ਸਪਲਾਈ ਕਿਉਂ ਨਹੀਂ ਸੀ?
ਐਮਰਜੈਂਸੀ ਬੈਕਅੱਪ ਸਿਸਟਮ ਪੂਰੀ ਤਰ੍ਹਾਂ ਫੇਲ੍ਹ ਕਿਉਂ ਹੋ ਗਿਆ?
ਜ਼ਿਕਰਯੋਗ ਹੈ ਕਿ ਇਹ ਮਾਮਲਾ 24 ਜਨਵਰੀ 2025 ਨੂੰ ਉਸ ਸਮੇਂ ਸਾਹਮਣੇ ਆਇਆ ਜਦੋਂ ਰਾਜਿੰਦਰਾ ਹਸਪਤਾਲ 'ਚ ਕੈਂਸਰ ਦੇ ਮਰੀਜ਼ ਦੀ ਸਰਜਰੀ ਦੌਰਾਨ ਬਿਜਲੀ ਗੁੱਲ ਹੋ ਗਈ। ਵੈਂਟੀਲੇਟਰ ਮਸ਼ੀਨ ਵੀ ਬੰਦ ਹੋ ਗਈ ਅਤੇ ਡਾਕਟਰਾਂ ਨੇ ਇਸ ਨਾਜ਼ੁਕ ਸਥਿਤੀ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਦਿੱਤੀ ਸੀ।
Get all latest content delivered to your email a few times a month.