ਤਾਜਾ ਖਬਰਾਂ
ਬਠਿੰਡਾ- ਪੰਜਾਬ ਦੇ ਬਠਿੰਡਾ ਜ਼ਿਲ੍ਹਾ ਪੁਲਿਸ ਦੇ ਸੀਆਈਏ ਸਟਾਫ਼ 2 ਦੀ ਟੀਮ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਟੀਮ ਨੇ ਸਕਾਰਪੀਓ ਵਿੱਚ ਸਵਾਰ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ। ਫੜੇ ਗਏ ਮੁਲਜ਼ਮਾਂ ਤੋਂ ਪੁਲੀਸ ਟੀਮ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਜਾਣਕਾਰੀ ਅਨੁਸਾਰ ਮੁਲਜ਼ਮਾਂ ਦੀ ਪਛਾਣ ਸਤਨਾਮ ਸਿੰਘ ਅਤੇ ਸੁਖਜਿੰਦਰ ਸਿੰਘ ਵਜੋਂ ਹੋਈ ਹੈ। ਤਲਾਸ਼ੀ ਦੌਰਾਨ ਪੁਲੀਸ ਨੇ ਮੁਲਜ਼ਮ ਕੋਲੋਂ 70 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਤੋਂ ਇਲਾਵਾ ਉਸ ਕੋਲੋਂ ਦੋ ਨਾਜਾਇਜ਼ ਪਿਸਤੌਲ ਵੀ ਬਰਾਮਦ ਹੋਏ ਹਨ। ਇੱਕ ਪਿਸਤੌਲ 32 ਬੋਰ ਦਾ ਅਤੇ ਦੂਜਾ 315 ਬੋਰ ਦਾ ਹੈ। ਪਿਸਤੌਲ ਸਮੇਤ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਡੀਐਸਪੀ ਫੂਲ ਪ੍ਰਦੀਪ ਸਿੰਘ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਨਸ਼ਾ ਤਸਕਰੀ ਵਿੱਚ ਸ਼ਾਮਲ ਹਨ।
ਪੁਲਸ ਨੇ ਦੋਵਾਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲੀਸ ਇਸ ਗੱਲ ਦੀ ਜਾਂਚ ਵਿੱਚ ਜੁਟੀ ਹੋਈ ਹੈ ਕਿ ਮੁਲਜ਼ਮ ਹਥਿਆਰ ਅਤੇ ਨਸ਼ੀਲੇ ਪਦਾਰਥ ਕਿੱਥੋਂ ਲੈ ਕੇ ਆਏ ਸਨ। ਨਾਲ ਹੀ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਕਿਸ ਨੂੰ ਸਪਲਾਈ ਕਰਨ ਜਾ ਰਹੇ ਸਨ। ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮਾਂ ਵਿੱਚੋਂ ਇੱਕ ਪਹਿਲਾਂ ਵੀ ਇਸੇ ਤਰ੍ਹਾਂ ਦੇ ਕੇਸ ਵਿੱਚ ਸ਼ਾਮਲ ਸੀ।
Get all latest content delivered to your email a few times a month.