ਤਾਜਾ ਖਬਰਾਂ
ਚੰਡੀਗੜ੍ਹ- ਪੰਜਾਬ-ਹਰਿਆਣਾ ਵਿਵਾਦ ਦੇ ਵਿਚਕਾਰ, ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਨੇ ਫੈਸਲਾ ਕੀਤਾ ਹੈ ਕਿ ਭਾਖੜਾ ਡੈਮ ਤੋਂ ਹਰਿਆਣਾ ਨੂੰ ਤੁਰੰਤ ਪ੍ਰਭਾਵ ਨਾਲ 8500 ਕਿਊਸਿਕ ਪਾਣੀ ਛੱਡਿਆ ਜਾਵੇਗਾ। ਇਹ ਫੈਸਲਾ ਬੁੱਧਵਾਰ ਨੂੰ 5 ਘੰਟੇ ਤੱਕ ਚੱਲੀ ਬੋਰਡ ਮੀਟਿੰਗ ਵਿੱਚ ਲਿਆ ਗਿਆ। ਹਾਲਾਂਕਿ, ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਇਸਦਾ ਸਖ਼ਤ ਵਿਰੋਧ ਕੀਤਾ। ਇਹ ਮੀਟਿੰਗ ਕੇਂਦਰੀ ਬਿਜਲੀ ਮੰਤਰਾਲੇ ਦੇ ਹੁਕਮਾਂ 'ਤੇ ਹੋਈ ਸੀ।
ਦੂਜੇ ਪਾਸੇ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਇੱਕ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਹਰਿਆਣਾ ਅਤੇ ਰਾਜਸਥਾਨ ਦੋਵਾਂ ਨੇ ਆਪਣੇ ਹਿੱਸੇ ਦੇ ਪਾਣੀ ਦੀ ਵਰਤੋਂ ਕੀਤੀ ਹੈ। ਹੁਣ ਅਸੀਂ ਹਰਿਆਣਾ ਅਤੇ ਰਾਜਸਥਾਨ ਨੂੰ ਇੱਕ ਬੂੰਦ ਵੀ ਪਾਣੀ ਨਹੀਂ ਦੇਵਾਂਗੇ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਸੁਨੀਲ ਜਾਖੜ ਨੂੰ ਤੁਰੰਤ ਭਾਜਪਾ ਤੋਂ ਅਸਤੀਫ਼ਾ ਦੇ ਕੇ ਪੰਜਾਬ ਦੇ ਲੋਕਾਂ ਨਾਲ਼ ਖੜ੍ਹਨ ਚਾਹੀਦਾ ਹੈ, ਜਿਹਨਾਂ ਨੇ ਉਹਨਾਂ ਨੂੰ ਇਸ ਸਿਆਸੀ ਮੁਕਾਮ ਤੱਕ ਪਹੁੰਚਾਇਆ।ਪੰਜਾਬ ਦੇ ਪਾਣੀਆਂ 'ਤੇ ਸਿਰਫ਼ ਪੰਜਾਬ ਦਾ ਹੱਕ ਹੈ ਅਤੇ ਸਾਡੇ ਡੈਮਾਂ ਅਤੇ ਪਾਣੀ ਦੀ ਸੁਰੱਖਿਆ ਵਿੱਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
Get all latest content delivered to your email a few times a month.