ਤਾਜਾ ਖਬਰਾਂ
ਅੰਮ੍ਰਿਤਸਰ – ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਅੱਜ ਅੰਮ੍ਰਿਤਸਰ ਵਿੱਚ ਰੱਖੇ ਜਾਣ ਵਾਲੇ ਇਕ ਮਹੱਤਵਪੂਰਨ ਸਮਾਗਮ ਨੂੰ ਮੌਸਮ ਦੀ ਖਰਾਬ ਸਥਿਤੀ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਵੱਲੋਂ ਦਿੱਤੀ ਗਈ। ਇਸ ਸਮਾਗਮ ਵਿੱਚ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਅਤੇ ਅਮਨ ਅਰੋੜਾ ਦੀ ਵੀ ਸ਼ਮੂਲੀਅਤ ਹੋਣੀ ਸੀ, ਜੋ ਕਿ ਜ਼ਿਲ੍ਹਾ ਪੱਧਰੀ ਨਸ਼ਾ ਰੋਧਕ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਕਰਨ ਵਾਲੇ ਸਨ। ਕਿਸਾਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਘੇਰਨ ਦੀ ਰਣਨੀਤੀ ਵੀ ਬਣਾਈ ਸੀ। ਪੰਜਾਬ ਦੇ ਮੁੱਖ ਮੰਤਰੀ ਕਾਲਜ ਦੇ ਪ੍ਰੋਗਰਾਮ ਵਿੱਚ ਆਉਣ ਵਾਲੇ ਸਨ। ਇਸ ਦੇ ਨਾਲ ਹੀ ਕਿਸਾਨ ਅੱਜ ਡੀਸੀ ਦਫ਼ਤਰ ਦੇ ਸਾਹਮਣੇ ਪ੍ਰਦਰਸ਼ਨ ਕਰਨਗੇ ਅਤੇ ਮੰਗ ਪੱਤਰ ਦੇਣਗੇ ਅਤੇ ਸਰਵਣ ਪੰਧੇਰ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।
Get all latest content delivered to your email a few times a month.