ਤਾਜਾ ਖਬਰਾਂ
ਸ਼੍ਰੀਨਗਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਮਾਰੇ ਗਏ 26 ਲੋਕਾਂ ਨੂੰ ਅੱਜ ਅੰਮ੍ਰਿਤਸਰ ਵਿੱਚ ਪ੍ਰਜਾਪਤੀ ਵੈਲਫੇਅਰ ਐਸੋਸੀਏਸ਼ਨ ਅਤੇ ਵਾਰਡ 36 ਦੱਖਣੀ ਹਲਕਾ ਦੇ ਵੱਲੋਂ ਕੈਂਡਲ ਮਾਰਚ ਕਰਕੇ ਸ਼ਰਧਾਂਜਲੀ ਦਿੱਤੀ ਗਈ। ਇਹ ਮਾਰਚ ਗੋਲਡਨ ਗੇਟ ਤੋਂ ਸ਼ੁਰੂ ਹੋਇਆ ਅਤੇ ਸੋ ਮੀਟਰ ਦੀ ਦੂਰੀ ਤੱਕ ਗਿਆ। ਜਥੇਬੰਦੀ ਦੇ ਸੀਨਿਅਰ ਜਨਰਲ ਸੈਕਟਰੀ ਬਲਬੀਰ ਸਿੰਘ ਨੇ ਕਿਹਾ ਕਿ ਇਹ ਹਮਲਾ ਪੂਰੇ ਭਾਰਤ ਦੇ ਲਈ ਦੁੱਖਦਾਈ ਹੈ ਅਤੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਅਸੀਂ ਇਹ ਕੈਂਡਲ ਮਾਰਚ ਕਰ ਰਹੇ ਹਾਂ ਉਨ੍ਹਾਂ ਨੇ ਕਿਹਾ ਕਿ ਜੰਗ ਕਿਸੇ ਵੀ ਮੁੱਦੇ ਦਾ ਹੱਲ ਨਹੀਂ ਹੁੰਦੀ, ਸਲਾਹ-ਮਸ਼ਵਰੇ ਨਾਲ ਹੱਲ ਕੱਢੇ ਜਾਣੇ ਚਾਹੀਦੇ ਹਨ ਅਤੇ ਭਾਰਤ-ਪਾਕਿਸਤਾਨ ਦੇ ਰਿਸ਼ਤੇ ਸਿੱਧੇ ਕੀਤੇ ਜਾਣੇ ਚਾਹੀਦੇ ਹਨ।
Get all latest content delivered to your email a few times a month.