ਤਾਜਾ ਖਬਰਾਂ
ਮੋਹਾਲੀ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੋਹਾਲੀ ਦੇ ਖਰੜ ਦੇ ਪਿੰਡ ਭਾਗੋਮਾਜਰਾ ਵਿੱਚ ਸਥਿਤ ਜੀਬੀਪੀ ਕਰੈਸਟ ਕਲੋਨੀ ਵਿੱਚ ਗੈਰ-ਕਾਨੂੰਨੀ ਤੌਰ 'ਤੇ ਬਣੇ ਸ੍ਰੀ ਗੁਰੂ ਨਾਨਕ ਦਰਬਾਰ ਗੁਰਦੁਆਰਾ ਅਤੇ ਰਾਧਾ ਮਾਧਵ ਮੰਦਿਰ ਨੂੰ ਹਟਾਉਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਇਨ੍ਹਾਂ ਇਮਾਰਤਾਂ ਨੂੰ ਕਾਨੂੰਨੀ ਪ੍ਰਕਿਰਿਆ ਰਾਹੀਂ ਹਟਾਇਆ ਜਾਣਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਦੀ ਉਸਾਰੀ ਜਾਇਜ਼ ਇਜਾਜ਼ਤ ਤੋਂ ਬਿਨਾਂ ਕੀਤੀ ਗਈ ਹੈ।ਹਾਈ ਕੋਰਟ ਨੇ ਮੰਦਿਰ ਅਤੇ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਧਾਰਮਿਕ ਰੀਤੀ ਰਿਵਾਜਾਂ ਦੀ ਪਾਲਣਾ ਕਰਦੇ ਹੋਏ ਉਥੋਂ ਮੂਰਤੀਆਂ, ਗ੍ਰੰਥਾਂ ਅਤੇ ਹੋਰ ਪਵਿੱਤਰ ਵਸਤੂਆਂ ਨੂੰ ਸਤਿਕਾਰ ਨਾਲ ਹਟਾਉਣ ਲਈ 4 ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਇਸ ਤੋਂ ਬਾਅਦ ਢਾਂਚਿਆਂ ਨੂੰ 2 ਹਫ਼ਤਿਆਂ ਦੇ ਅੰਦਰ-ਅੰਦਰ ਢਾਹ ਦੇਣਾ ਚਾਹੀਦਾ ਹੈ।
ਹਾਈਕੋਰਟ ਨੇ ਹੁਕਮਾਂ ਵਿੱਚ ਕਿਹਾ ਹੈ ਕਿ ਜੇਕਰ ਪ੍ਰਬੰਧਕ ਕਮੇਟੀਆਂ ਨੇ ਨਿਰਧਾਰਿਤ ਸਮਾਂ ਸੀਮਾ ਵਿੱਚ ਆਪਣੇ ਤੌਰ ’ਤੇ ਉਸਾਰੀਆਂ ਨਹੀਂ ਹਟਾਈਆਂ ਤਾਂ ਖਰੜ ਪੁਲੀਸ ਦੀ ਮਦਦ ਨਾਲ ਨਾਜਾਇਜ਼ ਉਸਾਰੀਆਂ ਨੂੰ ਢਾਹੁਣ ਲਈ ਐਸ.ਡੀ.ਐਮ. ਨਾਲ ਹੋਣਗੇ। ਇਸ ਦੌਰਾਨ ਧਾਰਮਿਕ ਮਰਿਆਦਾ ਨੂੰ ਕਾਇਮ ਰੱਖਣ ਲਈ ਜ਼ਰੂਰੀ ਧਾਰਮਿਕ ਪ੍ਰਕਿਰਿਆਵਾਂ ਵੀ ਕੀਤੀਆਂ ਜਾਣਗੀਆਂ।ਅਦਾਲਤ ਨੇ ਸਪੱਸ਼ਟ ਕੀਤਾ ਕਿ ਕਾਰਵਾਈ ਵਿੱਚ ਜੋ ਵੀ ਖਰਚਾ ਆਵੇਗਾ, ਉਸ ਦੀ ਭਰਪਾਈ ਮੰਦਰ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਕੀਤੀ ਜਾਵੇਗੀ। ਨਾਲ ਹੀ, ਜੇਕਰ ਹੁਕਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ, ਤਾਂ ਐਸਡੀਐਮ ਨੂੰ ਸਟੇਟਸ ਰਿਪੋਰਟ ਦਾਇਰ ਕਰਨੀ ਪਵੇਗੀ ਅਤੇ ਅਦਾਲਤ ਦੀ ਮਾਣਹਾਨੀ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਹਾਈ ਕੋਰਟ ਨੇ ਸੁਪਰੀਮ ਕੋਰਟ ਦੇ ਉਸ ਫੈਸਲੇ ਦਾ ਵੀ ਹਵਾਲਾ ਦਿੱਤਾ, ਜਿਸ ਵਿੱਚ ਕਿਹਾ ਗਿਆ ਸੀ ਕਿ ਬਿਨਾਂ ਜਾਇਜ਼ ਇਜਾਜ਼ਤ ਦੇ ਬਣਾਏ ਗਏ ਕਿਸੇ ਵੀ ਧਾਰਮਿਕ ਢਾਂਚੇ ਨੂੰ ਹਟਾਉਣਾ ਪੂਰੀ ਤਰ੍ਹਾਂ ਕਾਨੂੰਨੀ ਅਤੇ ਜ਼ਰੂਰੀ ਹੈ।
Get all latest content delivered to your email a few times a month.