ਤਾਜਾ ਖਬਰਾਂ
ਕੋਲਕਾਤਾ ਨਾਈਟ ਰਾਈਡਰਜ਼ ਨੇ IPL ਦੇ 53ਵੇਂ ਮੈਚ 'ਚ ਰਾਜਸਥਾਨ ਰਾਇਲਸ ਨੂੰ 207 ਦੌੜਾਂ ਦਾ ਟੀਚਾ ਦਿੱਤਾ ਹੈ। ਟੀਮ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ 20 ਓਵਰਾਂ 'ਚ 4 ਵਿਕਟਾਂ 'ਤੇ 206 ਦੌੜਾਂ ਬਣਾਈਆਂ। ਕੋਲਕਾਤਾ ਨੇ IPL ਵਿੱਚ 29ਵੀਂ ਵਾਰ 200 ਪਲੱਸ ਦਾ ਸਕੋਰ ਬਣਾਇਆ ਹੈ।
ਆਂਦਰੇ ਰਸਲ 25 ਗੇਂਦਾਂ 'ਤੇ 57 ਦੌੜਾਂ ਬਣਾ ਕੇ ਨਾਬਾਦ ਪਰਤੇ। ਉਨ੍ਹਾਂ ਨੇ 6 ਛੱਕੇ ਅਤੇ 4 ਚੌਕੇ ਲਗਾਏ। ਰਿੰਕੂ ਸਿੰਘ 6 ਗੇਂਦਾਂ 'ਤੇ 19 ਦੌੜਾਂ ਬਣਾ ਕੇ ਨਾਬਾਦ ਰਿਹਾ। ਇਨ੍ਹਾਂ ਦੋਵਾਂ ਤੋਂ ਇਲਾਵਾ ਅੰਗਕ੍ਰਿਸ਼ ਰਘੂਵੰਸ਼ੀ ਨੇ 44 ਦੌੜਾਂ, ਰਹਿਮਾਨਉੱਲ੍ਹਾ ਗੁਰਬਾਜ਼ ਨੇ 35 ਦੌੜਾਂ ਅਤੇ ਕਪਤਾਨ ਅਜਿੰਕਿਆ ਰਹਾਣੇ ਨੇ 30 ਦੌੜਾਂ ਦਾ ਯੋਗਦਾਨ ਪਾਇਆ। ਜੋਫਰਾ ਆਰਚਰ, ਯੁੱਧਵੀਰ ਸਿੰਘ, ਮਹਿਸ਼ ਟੇਕਸ਼ਾਨਾ ਅਤੇ ਕਪਤਾਨ ਰਿਆਨ ਪਰਾਗ ਨੇ ਇਕ-ਇਕ ਵਿਕਟ ਹਾਸਲ ਕੀਤੀ।
Get all latest content delivered to your email a few times a month.