ਤਾਜਾ ਖਬਰਾਂ
ਅੰਮ੍ਰਿਤਸਰ, 4 ਮਈ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਨੂੰ ਆਗਾਹ ਕੀਤਾ ਹੈ ਕਿ ਉਹ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਆਦਰ ਕਰਦਿਆਂ ਸ੍ਰੀ ਚਮਕੌਰ ਸਾਹਿਬ ਵਿੱਚ ਪ੍ਰਦੂਸ਼ਣ ਵਾਲੀ ਫੈਕਟਰੀ ਨਾ ਲਗਾਏ।
ਉਨ੍ਹਾਂ ਨੇ ਕਿਹਾ ਕਿ ਸਿੱਖ ਧਰਮ ਅਨੁਸਾਰ ਪਵਨ, ਪਾਣੀ ਅਤੇ ਧਰਤੀ ਨੂੰ ਗੁਰੂ, ਪਿਤਾ ਅਤੇ ਮਾਤਾ ਵਰਗਾ ਸਨਮਾਨ ਦਿੱਤਾ ਗਿਆ ਹੈ, ਇਸ ਲਈ ਇਨ੍ਹਾਂ ਦੀ ਰੱਖਿਆ ਸਾਡੀ ਸਾਂਝੀ ਜ਼ਿੰਮੇਵਾਰੀ ਹੈ।
ਜਥੇਦਾਰ ਨੇ ਸਰਕਾਰ ਨੂੰ ਸਲਾਹ ਦਿੱਤੀ ਕਿ ਵਿਕਾਸ ਦੀਆਂ ਯੋਜਨਾਵਾਂ ਬਣਾਉਂਦੇ ਸਮੇਂ ਲੋਕਾਂ ਦੀ ਸਿਹਤ ਅਤੇ ਜੀਵਨ ਪੱਧਰ ਨੂੰ ਪਹਿਲ ਦਿੱਤੀ ਜਾਵੇ, ਨਾ ਕਿ ਆਮ ਲੋਕਾਂ ਦੇ ਜੀਵਨ 'ਤੇ ਨਕਾਰਾਤਮਕ ਅਸਰ ਪੈਣ ਵਾਲੇ ਫੈਸਲੇ ਕੀਤੇ ਜਾਣ।
Get all latest content delivered to your email a few times a month.