IMG-LOGO
ਹੋਮ ਪੰਜਾਬ: 🟣ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲੋਂਗੋਵਾਲ ਨੂੰ 12.09 ਕਰੋੜ ਰੁਪਏ...

🟣ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲੋਂਗੋਵਾਲ ਨੂੰ 12.09 ਕਰੋੜ ਰੁਪਏ ਦਾ ਤੋਹਫ਼ਾ....

Admin User - May 04, 2025 08:11 PM
IMG

- 11 ਕਰੋੜ ਦੀ ਲਾਗਤ ਨਾਲ ਬਣਨ ਵਾਲੇ 30 ਬਿਸਤਰਿਆਂ ਵਾਲੇ ਕਮਿਊਨਿਟੀ ਹੈਲਥ ਸੈਂਟਰ ਦੀ ਨਵੀਂ ਇਮਾਰਤ ਦੀ ਰੱਖੀ ਨੀਂਹ

- 80 ਲੱਖ ਰੁਪਏ ਦੀ ਲਾਗਤ ਨਾਲ ਸ਼ਹਿਰ ਦੀ ਅੰਦਰੂਨੀ ਸੜਕ ਅਤੇ 38 ਲੱਖ ਰੁਪਏ ਦੀ ਲਾਗਤ ਵਾਲੇ ਪਾਰਕ ਦੇ ਕੰਮ ਦੀ ਵੀ ਕਰਵਾਈ ਸ਼ੁਰੂਆਤ...

- ਪੰਜਾਬ ਆਪਣੇ ਹੱਕ ਅਤੇ ਪਾਣੀ ਕਿਸੇ ਨੂੰ ਵੀ ਲੁਟਾਉਣ ਲਈ ਤਿਆਰ ਨਹੀਂ - ਅਮਨ ਅਰੋੜਾ

- ਕਿਹਾ! ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਹਤ ਸੁਧਾਰਾਂ ਲਈ ਲਗਾਤਾਰ ਯਤਨਸ਼ੀਲ

ਲੌਂਗੋਵਾਲ/ਸੰਗਰੂਰ, 4 ਮਈ: ਪੰਜਾਬ ਸਰਕਾਰ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਸੁਚੱਜਾ ਪ੍ਰਸ਼ਾਸ਼ਨ ਤੇ ਸੂਚਨਾ ਤਕਨੀਕ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਸ਼੍ਰੀ ਅਮਨ ਅਰੋੜਾ ਵਲੋਂ ਅੱਜ ਲੌਂਗੋਵਾਲ ‘ਚ ਲਗਭਗ 11 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ 30 ਬਿਸਤਰਿਆਂ ਵਾਲੇ ਕਮਿਊਨਿਟੀ ਹੈਲਥ ਸੈਂਟਰ ਦੀ ਨਵੀਂ ਇਮਾਰਤ ਦੀ ਨੀਂਹ ਰੱਖੀ ਗਈ। ਇਸ ਤੋਂ ਬਾਅਦ ਕੈਬਨਿਟ ਮੰਤਰੀ ਅਰੋੜਾ ਵੱਲੋਂ 38.23 ਲੱਖ ਰੁਪਏ ਦੀ ਲਾਗਤ ਨਾਲ ਲੌਂਗੋਵਾਲ ਸ਼ਹਿਰ ਵਿੱਚ ਪਾਰਕ ਅਤੇ 79.86 ਲੱਖ ਰੁਪਏ ਦੀ ਲਾਗਤ ਨਾਲ ਲੋਂਗੋਵਾਲ ਸ਼ਹਿਰ ਵਿੱਚ ਸੜਕਾਂ ਦੇ ਨਿਰਮਾਣ ਦੇ ਕੰਮ ਦੀ ਸ਼ੁਰੂਆਤ ਵੀ ਕਰਵਾਈ ਗਈ। ਇਸ ਤਰ੍ਹਾਂ ਸ਼੍ਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਤਰਫੋਂ ਕਸਬਾ ਲੋਂਗੋਵਾਲ ਨੂੰ 12.09 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸੌਗਾਤ ਦਿੱਤੀ ਗਈ ਹੈ। 

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਜਿੱਥੇ ਪੂਰੇ ਪੰਜਾਬ ਵਿੱਚ ਵਿਕਾਸ ਦੀ ਹਨੇਰੀ ਚੱਲ ਰਹੀ ਹੈ ਉਥੇ ਹਲਕਾ ਸੁਨਾਮ ਵੀ ਪਿੱਛੇ ਨਹੀਂ ਰਹੇਗਾ। ਉਹਨਾਂ ਕਿਹਾ ਕਿ ਹਸਪਤਾਲ ਦੀ ਨਵੀਂ ਇਮਾਰਤ ਦਾ ਕੰਮ ਸ਼ੁਰੂ ਹੋਣ ਨਾਲ ਅੱਜ ਇਲਾਕਾ ਲੋਂਗੋਵਾਲ ਦੇ ਲੋਕਾਂ ਦੀ ਬਹੁਤ ਵੱਡੀ ਮੰਗ ਪੂਰੀ ਹੋਣ ਜਾ ਰਹੀ ਹੈ। ਉਹਨਾਂ ਕਿਹਾ ਕਿ ਇਹ ਹਸਪਤਾਲ ਅਤੇ ਹੋਰ ਵਿਕਾਸ ਕਾਰਜ ਅਗਲੇ ਡੇਢ ਸਾਲ ਵਿੱਚ ਮੁਕੰਮਲ ਹੋ ਜਾਣਗੇ, ਜਿਸ ਦਾ ਇਲਾਕੇ ਦੇ ਲੋਕਾਂ ਨੂੰ ਬਹੁਤ ਲਾਭ ਹੋਵੇਗਾ। ਇਸ ਹਸਪਤਾਲ ਵਿੱਚ ਇੱਕ ਮੁਕੰਮਲ ਹਸਪਤਾਲ ਵਾਲੀਆਂ ਸਾਰੀਆਂ ਸਹੂਲਤਾਂ ਹੋਣਗੀਆਂ। ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਸਟਾਫ਼ ਦੀ ਕਮੀ ਬਾਰੇ ਪੁੱਛੇ ਜਾਣ ਉੱਤੇ ਉਹਨਾਂ ਕਿਹਾ ਕਿ ਪੰਜਾਬ ਦੀ ਤ੍ਰਾਸਦੀ ਇਹ ਰਹੀ ਹੈ ਕਿ ਅੱਜ ਤੱਕ ਪਿਛਲੀਆਂ ਸਰਕਾਰਾਂ ਨੇ ਹਸਪਤਾਲਾਂ ਅਤੇ ਸਕੂਲਾਂ ਵਾਲੇ ਪਾਸੇ ਕਦੇ ਧਿਆਨ ਹੀ ਨਹੀਂ ਦਿੱਤਾ। ਪਿਛਲੇ ਲੰਮੇ ਸਮੇਂ ਤੋਂ ਭਰਤੀਆਂ ਨਹੀਂ ਕੀਤੀਆਂ ਗਈਆਂ ਪਰ ਹੁਣ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਿਥੇ ਨਵੇਂ ਹਸਪਤਾਲ ਖੋਲ੍ਹੇ ਜਾ ਰਹੇ ਹਨ ਉਥੇ ਹੀ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਦੀ ਭਰਤੀ ਵੀ ਵੱਡੇ ਪੱਧਰ ਉੱਤੇ ਕੀਤੀ ਜਾ ਰਹੀ ਹੈ। ਉਹਨਾਂ ਭਰੋਸਾ ਦਿੱਤਾ ਕਿ ਜਦੋਂ ਇਹ ਹਸਪਤਾਲ ਸ਼ੁਰੂ ਹੋਵੇਗਾ ਤਾਂ ਇੱਥੇ ਪੂਰਾ ਸਟਾਫ਼ ਅਤੇ ਹਰ ਸਹੂਲਤ ਵੀ ਉਪਲਬਧ ਹੋਵੇਗੀ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤਿੰਨ ਸਾਲਾਂ ਦੌਰਾਨ 56 ਹਜ਼ਾਰ ਤੋਂ ਵਧੇਰੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। 

ਪਾਣੀਆਂ ਦੇ ਮੁੱਦੇ ਬਾਰੇ ਪੁੱਛੇ ਜਾਣ ਉੱਤੇ ਸ਼੍ਰੀ ਅਮਨ ਅਰੋੜਾ ਨੇ ਸਪੱਸ਼ਟ ਕੀਤਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਵੀ ਬੁੰਦ ਵਾਧੂ ਨਹੀਂ ਹੈ। ਭਾਖੜਾ ਡੈਮ (ਬੀ ਬੀ ਐਮ ਬੀ) ਉੱਤੇ ਪੁਲਿਸ ਤਾਇਨਾਤ ਕਰਨ ਬਾਰੇ ਉਹਨਾਂ ਕਿਹਾ ਕਿ ਪੰਜਾਬ ਪੁਲਿਸ ਉਦੋਂ ਤੱਕ ਨਹੀਂ ਹਟਾਈ ਜਾਵੇਗੀ ਜਦੋਂ ਤੱਕ ਪਾਣੀਆਂ ਉੱਤੇ ਪੰਜਾਬ ਦੇ ਹੱਕ ਸੁਰੱਖਿਅਤ ਨਹੀਂ ਹੁੰਦੇ। ਉਹਨਾਂ ਕਿਹਾ ਕਿ ਅੱਜ ਤਾਂ ਪੰਜਾਬ ਪੁਲਿਸ ਲਗਾਈ ਗਈ ਹੈ। ਜੇਕਰ ਲੋੜ੍ਹ ਪਈ ਤਾਂ ਉਹ ਖੁਦ ਉਥੇ ਬੈਠਣ ਤੋਂ ਸੰਕੋਚ ਨਹੀਂ ਕਰਨਗੇ। 

ਉਹਨਾਂ ਕਿਹਾ ਕਿ ਹਰਿਆਣਾ ਸਰਕਾਰ ਦਾ ਸੁਪਰੀਮ ਕੋਰਟ ਜਾਂ ਕਿਸੇ ਵੀ ਪੱਧਰ ਉੱਤੇ ਜਾਣ ਦਾ ਸੰਵਿਧਾਨਕ ਹੱਕ ਹੈ। ਪਰ ਪੰਜਾਬ ਆਪਣੇ ਹੱਕ ਅਤੇ ਪਾਣੀ  ਕਿਸੇ ਨੂੰ ਵੀ ਲੁਟਾਉਣ ਲਈ ਤਿਆਰ ਨਹੀਂ ਹੈ। ਉਹਨਾਂ ਕਿਹਾ ਕਿ ਹਰਿਆਣਾ ਨੂੰ 1700 ਕਿਉਸਿਕ ਪਾਣੀ ਦੀ ਲੋੜ੍ਹ ਹੈ ਪਰ ਉਸਨੂੰ ਪਹਿਲਾਂ ਹੀ 4000 ਕਿਉਸਿਕ ਪਾਣੀ ਪੰਜਾਬ ਵੱਲੋਂ ਛੱਡਿਆ ਜਾ ਰਿਹਾ ਹੈ। ਪਰ ਹੁਣ ਹਰਿਆਣਾ ਵੱਲੋਂ ਪੰਜਾਬ ਦੀ ਬਾਂਹ ਮਰੋੜ ਕੇ 8500 ਕਿਉਸਿਕ ਪਾਣੀ ਮੰਗਣ ਦੀ ਮੰਗ ਨੂੰ ਕਿਸੇ ਵੀ ਹੀਲੇ ਮੰਨਿਆ ਨਹੀਂ ਜਾ ਸਕਦਾ। 

ਉਹਨਾਂ ਕਿਹਾ ਕਿ ਇਸ ਮੁੱਦੇ ਉੱਤੇ ਵਿਰੋਧੀ ਪਾਰਟੀਆਂ ਨੂੰ ਆਪਣੇ ਰਾਜਸੀ ਮੁਫ਼ਾਦ ਪਾਸੇ ਰੱਖ ਕੇ ਪੰਜਾਬ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ। ਉਹਨਾਂ ਭਾਜਪਾ ਆਗੂ ਸੁਨੀਲ ਜਾਖੜ ਨੂੰ ਵੀ ਕਿਹਾ ਕਿ ਉਹ ਪੰਜਾਬ ਵਾਸੀ ਹੋਣ ਦਾ ਮੁੱਲ ਮੋੜਦੇ ਹੋਏ ਕੇਂਦਰ ਸਰਕਾਰ ਕੋਲ ਪੰਜਾਬ ਦਾ ਪੱਖ ਮਜ਼ਬੂਤੀ ਨਾਲ ਰੱਖਣ। 

ਇਸ ਮੌਕੇ ਸਮਾਗਮ ਦੌਰਾਨ ਗੀਤੀ ਮਾਨ ਚੈਅਰਮੈਨ ਮਾਰਕਿਟ ਕਮੇਟੀ ਚੀਮਾ, ਮੁਕੇਸ਼ ਜੁਨੇਜਾ ਚੇਅਰਮੈਨ ਮਾਰਕੀਟ ਕਮੇਟੀ ਸੁਨਾਮ, ਪਰਮਿੰਦਰ ਕੌਰ ਬਰਾੜ ਪ੍ਰਧਾਨ ਨਗਰ ਕੌਂਸਲ, ਐੱਸ ਡੀ ਐੱਮ ਪ੍ਰਮੋਦ ਸਿੰਗਲਾ, ਸਿਵਲ ਸਰਜਨ ਡਾਕਟਰ ਸੰਜੇ ਕਾਮਰਾ, ਮੇਲਾ ਸਿੰਘ, ਗੁਰਮੀਤ ਫੌਜੀ, ਵਿੱਕੀ, ਸ਼੍ਰੀਮਤੀ ਵੀਨਾ ਰਾਣੀ, ਸ਼੍ਰੀਮਤੀ ਰੀਨਾ ਰਾਣੀ, ਬਲਵਿੰਦਰ ਸਿੰਘ (ਸਾਰੇ ਐਮ ਸੀ), ਸ਼ੀਸ਼ਨਪਾਲ, ਰਾਜ ਸਿੰਘ ਰਾਜੂ, ਬਲਵਿੰਦਰ ਸਿੰਘ ਢਿੱਲੋਂ, ਸੁਖਪਾਲ ਬਾਜਵਾ, ਪ੍ਰੀਤਮ ਸਿੰਘ, ਹਰਦੀਪ ਸਿੰਘ ਸਿੱਪੀ, ਨਰਿੰਦਰਪਾਲ, ਬਲਕਾਰ ਸਿੰਘਜ਼ ਕਮਲ ਬਰਾੜ, ਕਰਮ ਸਿੰਘ, ਗੁਰਜੰਟ ਖਾਂ, ਅੰਮ੍ਰਿਤਪਾਲ ਸਿੰਘ ਸਿੱਧੂ (ਸਾਰੇ ਆਪ ਆਗੂ), ਵਿੱਕੀ ਵਿਸ਼ਿਸ਼ਟ ਬਲਾਕ ਪ੍ਰਧਾਨ, ਨਿਹਾਲ ਸਿੰਘ, ਭੀਮ ਦਾਸ, ਗੋਬਿੰਦ ਸਿੰਘ, ਯੋਗਾ ਸਿੰਘ, ਜਗਰਾਜ ਸਿੰਘ, ਲੱਕੀ ਕਪਿਆਲੀਆਜ਼ ਦਰਸ਼ਨ ਸਿੰਘ, ਜਰਨੈਲ ਸਿੰਘ, ਜਗਸੀਰ ਸਿੰਘਜ਼ ਬਲਵੀਰ ਸਿੰਘ, ਅਮਨਦੀਪ ਸਿੰਘ, ਰਾਮਪਾਲ ਸਿੰਘ, ਸੁਖ ਸਾਹੋਕੇ, ਜਗਰਾਜ ਮੰਡੇਰ ਕਲਾਂ, ਸੁਰਜੀਤ ਸਿੰਘ, ਵਿੱਕੀ ਕੁੰਨਰਾਂ, ਬਿੱਟੂ ਮੰਡੇਰ ਖੁਰਦ, ਜਗਤਾਰ ਸਿੰਘ, ਮੇਘ ਸਿੰਘ, ਬਾਬੂ ਸਿੰਘ ਨਮੋਲ, ਸਤਗੁਰ ਸਿੰਘ, ਪ੍ਰਿਤਪਾਲ ਸਿੰਘ, (ਸਾਰੇ ਸਰਪੰਚ) ਕਾਲਾ ਬਡਰੁੱਖਾਂ ਬਲਾਕ ਪ੍ਰਧਾਨ, ਵੱਡੀ ਗਿਣਤੀ ਵਿੱਚ ਇਲਾਕੇ ਦੇ ਪੰਚ ਸਰਪੰਚ ਅਤੇ ਹੋਰ ਲੋਕ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.