ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਪੰਜਾਬ ਨਾਲ ਹੋ ਰਹੀ ਪਾਣੀ ਸੰਬੰਧੀ ਨਾਇਨਸਾਫੀ ਨੂੰ ਖਤਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀਆਂ ਦਾ ਮਸਲਾ ਕੋਈ ਵਿਵਾਦ ਨਹੀਂ, ਸਗੋਂ ਦੇਸ਼ ਭਗਤ ਲੋਕਾਂ ਦੇ ਸਰਹੱਦੀ ਸੂਬੇ ਦੀ ਸਿੱਧੀ ਲੁੱਟ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਦੇਸ਼ ਵਿਚ ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਦਾ ਸੁਖੀ ਤਰੀਕਾ ਨਿਆਂ ਨੂੰ ਹੀ ਮੰਨਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਲੰਮੇ ਸਮੇਂ ਤੱਕ ਸੰਤਾਪ ਅਤੇ ਬੇਇਨਸਾਫੀ ਦਾ ਸਾਹਮਣਾ ਕਰਨਾ ਪਿਆ ਹੈ। ਮੋਦੀ ਨੂੰ ਲਿਖੇ ਪੱਤਰ 'ਚ ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੀਆਂ ਵਾਜਬ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈ ਕੇ ਹੱਲ ਕੱਢਿਆ ਜਾਵੇ। ਉਨ੍ਹਾਂ ਜ਼ੋਰ ਦਿੱਤਾ ਕਿ ਪੰਜਾਬ ਨੂੰ ਵੀ ਉਹੀ ਨਿਆਂ ਮਿਲਣਾ ਚਾਹੀਦਾ ਹੈ ਜੋ ਦੇਸ਼ ਦੇ ਹੋਰ ਹਿੱਸਿਆਂ ਨੂੰ ਦਿੱਤਾ ਜਾਂਦਾ ਹੈ।
Get all latest content delivered to your email a few times a month.