ਤਾਜਾ ਖਬਰਾਂ
BBMB ਦੇ ਫੈਸਲੇ ਖਿਲਾਫ਼ ਲਿਆਂਦੇ ਮਤੇ ਖਿਲਾਫ਼ ਸਦਨ ਵਿੱਚ ਬਹਿਸ ਸ਼ੁਰੂ ਹੋ ਗਈ ਹੈ। ਸਭ ਤੋਂ ਪਹਿਲਾਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਦੇ ਪਾਣੀ ਤੇ ਡਾਕਾ ਮਾਰਨ ਦੀ ਕੋਸ਼ਿਸ ਕੀਤੀ ਜਾ ਰਹੀ ਹੈ। ਸਾਡੇ ਕੋਲ 3 ਦਰਿਆ ਹਨ ਫਿਰ ਵੀ ਅਸੀਂ ਪਾਣੀ ਲਈ ਸੰਘਰਸ਼ ਕਰ ਰਹੇ ਹਾਂ। ਗੋਇਲ ਨੇ ਕਿਹਾ ਕਿ ਜਦੋਂ ਹਰੀ ਕ੍ਰਾਂਤੀ ਆਈ ਤਾਂ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦਾ ਢਿੱਡ ਭਰਿਆ, ਸਗੋਂ ਪਾਣੀ ਨੂੰ ਦੇਸ਼ ਉੱਪਰੋਂ ਵਾਰ ਦਿੱਤਾ। ਜਿਸ ਦਾ ਨਤੀਜ਼ਾ ਇਹ ਹੋਇਆ ਕਿ ਪੰਜਾਬ ਦੇ ਕਈ ਇਲਾਕੇ ਡਾਰਕ ਜੋਨ ਵਿੱਚ ਹਨ। ਬਰਿੰਦਰ ਗੋਇਲ ਨੇ ਕਿਹਾ ਕਿ ਹਰ ਕੋਈ ਦਰਿਆਵਾਂ ਤੋਂ ਪਾਣੀ ਮੰਗਦਾ ਹੈ, ਪਰ ਜਦੋਂ ਹੜ੍ਹ ਆਉਂਦਾ ਹੈ ਤਾਂ ਕੋਈ ਵੀ ਪਾਣੀ ਲੈਣ ਲਈ ਤਿਆਰ ਨਹੀਂ ਹੁੰਦਾ। ਕੁਝ ਸਮਾਂ ਪਹਿਲਾਂ, ਹਰਿਆਣਾ ਅਤੇ ਰਾਜਸਥਾਨ ਨੇ ਹੜ੍ਹਾਂ ਦੌਰਾਨ ਪਾਣੀ ਲੈਣ ਤੋਂ ਇਨਕਾਰ ਕਰ ਦਿੱਤਾ ਸੀ। 1955 ਵਿੱਚ, ਪੰਜਾਬ ਦੇ 50% ਤੋਂ ਵੱਧ ਪਾਣੀ ਰਾਜਸਥਾਨ ਨੂੰ ਦਿੱਤਾ ਗਿਆ ਸੀ। ਪਰ ਜਦੋਂ ਨੁਕਸਾਨ ਹੁੰਦਾ ਹੈ ਤਾਂ ਉਹ ਪੰਜਾਬ ਦੇ ਲੋਕਾਂ ਨੂੰ ਝੱਲਣਾ ਪੈਂਦਾ ਹੈ। ਬਰਿੰਦਰ ਗੋਇਲ ਨੇ ਕਿਹਾ ਕਿ 1981 ਵਿੱਚ ਪੰਜਾਬ ਨੂੰ ਹਰਿਆਣਾ ਅਤੇ ਰਾਜਸਥਾਨ ਨਾਲ ਇੱਕ ਸਮਝੌਤਾ ਕਰਨ ਲਈ ਮਜਬੂਰ ਕੀਤਾ ਗਿਆ। ਫਿਰ ਪੰਜਾਬ ਦੇ ਸਿਰ SYL ਦਾ ਸਮਝੌਤਾ ਮੜ੍ਹ ਦਿੱਤਾ ਗਿਆ ਅਤੇ ਰਾਜੀਵ-ਲੌਂਗੋਵਾਲ ਸਮਝੌਤਾ ਵੀ ਹੋਇਆ। ਬੀਬੀਐਮਬੀ ਦੀ ਸਥਾਪਨਾ ਤੋਂ ਬਾਅਦ ਵੀ, ਪੰਜਾਬ ਨਾਲ ਵਿਤਕਰਾ ਜਾਰੀ ਰਿਹਾ। ਪੰਜਾਬ ਤੋਂ ਮੈਂਬਰ ਨਿਯੁਕਤ ਕਰਨ ਦੀ ਬਜਾਏ, ਦੂਜੇ ਰਾਜਾਂ ਦੇ ਲੋਕਾਂ ਨੂੰ ਨਿਯੁਕਤ ਕੀਤਾ ਜਾਣਾ ਸ਼ੁਰੂ ਕਰ ਦਿੱਤਾ ਗਿਆ ਤਾਂ ਜੋ ਹਰਿਆਣਾ ਅਤੇ ਰਾਜਸਥਾਨ ਨੂੰ ਪਾਣੀ ਦੀ ਕੋਈ ਸਮੱਸਿਆ ਨਾ ਆਵੇ। ਹਮੇਸ਼ਾ ਪੰਜਾਬ ਨੂੰ ਅਣ-ਗੌਲਿਆ ਕੀਤਾ ਗਿਆ।
ਬਰਿੰਦਰ ਗੋਇਲ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਉਹ ਪੰਜਾਬ ਨੂੰ ਜ਼ਮੀਨ ਵਿੱਚੋਂ ਕੱਢ ਕੇ ਪਾਣੀ ਦੇ ਦੇਣਗੇ। ਬਰਿੰਦਰ ਗੋਇਲ ਨੇ ਕਿਹਾ ਕਿ ਜੇਕਰ ਹਰਿਆਣਾ ਕੋਲ ਪੰਜਾਬ ਨੂੰ ਦੇਣ ਲਈ ਪਾਣੀ ਹੈ ਤਾਂ ਉਹ ਆਪ ਹੀ ਵਰਤ ਲੈਣ, ਪਹਿਲਾਂ ਪੰਜਾਬ ਤੋਂ ਪਾਣੀ ਲੈਣਾ ਕਿਉਂ ਹੈ।
Get all latest content delivered to your email a few times a month.