ਤਾਜਾ ਖਬਰਾਂ
ਮੋਗਾ, 5 ਮਈ – ਨੈਸ਼ਨਲ ਲੀਗਲ ਸਰਵਿਸ ਅਥਾਰਟੀ (ਨਵੀਂ ਦਿੱਲੀ), ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ (ਮੋਹਾਲੀ) ਦੇ ਹੁਕਮਾਂ ਅਨੁਸਾਰ 10 ਮਈ, 2025 ਨੂੰ ਮੋਗਾ ਜ਼ਿਲ੍ਹੇ ਦੇ ਤਿੰਨ ਸਥਾਨਾਂ – ਮੋਗਾ, ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ – ਵਿੱਚ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।
ਇਸ ਲੋਕ ਅਦਾਲਤ ਵਿੱਚ ਲੋਕ ਆਪਣੇ ਕਈ ਤਰ੍ਹਾਂ ਦੇ ਕੇਸ ਜਿਵੇਂ ਕਿ ਦੀਵਾਨੀ ਕੇਸ, ਘਰੇਲੂ ਝਗੜੇ, ਮੋਟਰ ਵਾਹਨ ਅਤੇ ਸੜਕ ਹਾਦਸਿਆਂ ਦੇ ਮੁਆਵਜ਼ੇ, ਜ਼ਮੀਨੀ ਵਿਵਾਦ, ਬਿਜਲੀ ਚੋਰੀ, ਚੈਕ ਬਾਊਂਸ, ਟ੍ਰੈਫਿਕ ਚਲਾਨ, ਰਿਕਵਰੀ ਅਤੇ ਲੇਬਰ ਸੰਬੰਧੀ ਮਾਮਲੇ ਰਾਹਤ ਨਾਲ ਨਿਪਟਾ ਸਕਦੇ ਹਨ।
ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ, ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਲੋਕ ਅਦਾਲਤਾਂ ਰਾਹੀਂ ਨਾ ਸਿਰਫ ਲੋਕਾਂ ਨੂੰ ਤੇਜ਼ ਨਿਆਇ ਮਿਲਦਾ ਹੈ, ਸਗੋਂ ਉਨ੍ਹਾਂ ਦਾ ਸਮਾਂ ਤੇ ਪੈਸਾ ਵੀ ਬਚਦਾ ਹੈ। ਇਨ੍ਹਾਂ ਅਦਾਲਤਾਂ ਰਾਹੀਂ ਦੋ ਪਾਰਟੀਆਂ ਵਿੱਚ ਚਲ ਰਹੀ ਦੁਸ਼ਮਣੀ ਨੂੰ ਖਤਮ ਕਰਕੇ ਭਾਈਚਾਰਾ ਵਧਾਇਆ ਜਾਂਦਾ ਹੈ।
ਇਹ ਵੀ ਦੱਸਿਆ ਗਿਆ ਕਿ ਜੇ ਕਿਸੇ ਮਾਮਲੇ ਦਾ ਨਿਪਟਾਰਾ ਲੋਕ ਅਦਾਲਤ ਵਿੱਚ ਹੋ ਜਾਂਦਾ ਹੈ, ਤਾਂ ਕੋਰਟ ਫੀਸ ਵਾਪਸ ਮਿਲ ਜਾਂਦੀ ਹੈ ਅਤੇ ਇਸ ਫੈਸਲੇ ਨੂੰ ਸਧਾਰਣ ਅਦਾਲਤ ਦੀ ਡਿਗਰੀ ਵਾਂਗ ਮੰਨਤਾ ਮਿਲਦੀ ਹੈ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਲੋਕ ਅਦਾਲਤ ਦੇ ਫੈਸਲੇ ਖ਼ਿਲਾਫ਼ ਅਪੀਲ ਨਹੀਂ ਕੀਤੀ ਜਾ ਸਕਦੀ।
ਸ਼੍ਰੀ ਧਾਲੀਵਾਲ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਲੋਕ ਆਪਣੇ ਕੇਸਾਂ ਨੂੰ ਲੋਕ ਅਦਾਲਤ ਰਾਹੀਂ ਨਿਪਟਾ ਕੇ ਇਸ ਸਕੀਮ ਦਾ ਲਾਭ ਚੁੱਕਣ।
Get all latest content delivered to your email a few times a month.