ਤਾਜਾ ਖਬਰਾਂ
ਗੁਰਦਾਸਪੁਰ- ਸੀਮਾ ਸੁਰੱਖਿਆ ਬਲ (BSF) ਨੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ 'ਤੇ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਸਰਹੱਦ ’ਤੇ ਪਿੰਡ ਠਾਕੁਰਪੁਰ ਕੋਲ ਹੋਈ। ਮੁਲਜ਼ਮ ਕੋਲੋਂ ਉਸ ਦਾ ਪਛਾਣ ਪੱਤਰ ਬਰਾਮਦ ਹੋਇਆ ਹੈ। ਜਿਸ 'ਤੇ ਉਸ ਦੀ ਪਛਾਣ ਹੁਸੈਨ ਵਜੋਂ ਲਿਖੀ ਹੋਈ ਹੈ ਅਤੇ ਉਹ ਗੁਜਰਾਂਵਾਲਾ ਦਾ ਰਹਿਣ ਵਾਲਾ ਹੈ।ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਹ ਅਣਜਾਣੇ 'ਚ ਭਾਰਤੀ ਸਰਹੱਦ 'ਚ ਦਾਖਲ ਹੋਇਆ ਸੀ ਅਤੇ ਉਸ ਕੋਲੋਂ ਕੋਈ ਵੀ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ ਹੈ।ਬੀਐਸਐਫ ਪੰਜਾਬ ਫਰੰਟੀਅਰ ਨੇ ਇਸ ਘਟਨਾ ਦੀ ਪੁਸ਼ਟੀ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਕੀਤੀ ਹੈ। ਉਨ੍ਹਾਂ ਲਿਖਿਆ, ""ਬੀ.ਐਸ.ਐਫ. ਦੇ ਜਵਾਨਾਂ ਨੇ ਗੁਰਦਾਸਪੁਰ ਦੇ ਪਿੰਡ ਠਾਕੁਰਪੁਰ ਨੇੜੇ ਅੰਤਰਰਾਸ਼ਟਰੀ ਸਰਹੱਦ ਪਾਰ ਕਰਨ ਤੋਂ ਬਾਅਦ ਇੱਕ ਪਾਕਿਸਤਾਨੀ ਨਾਗਰਿਕ ਨੂੰ ਕਾਬੂ ਕੀਤਾ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਹ ਅਣਜਾਣੇ ਵਿੱਚ ਸਰਹੱਦ ਪਾਰ ਕਰ ਗਿਆ ਸੀ ਅਤੇ ਉਸ ਕੋਲੋਂ ਕੁਝ ਵੀ ਇਤਰਾਜ਼ਯੋਗ ਨਹੀਂ ਮਿਲਿਆ।"ਬੀ.ਐਸ.ਐਫ ਨੇ ਕਾਬੂ ਕੀਤੇ ਵਿਅਕਤੀ ਨੂੰ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ, ਜਿਸ ਨਾਲ ਕਿਸੇ ਸੰਭਾਵੀ ਸਾਜ਼ਿਸ਼ ਜਾਂ ਸੁਰੱਖਿਆ ਵਿਚ ਕੁਤਾਹੀ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
Get all latest content delivered to your email a few times a month.