ਤਾਜਾ ਖਬਰਾਂ
ਭਾਰਤ ਵਲੋਂ ਕੀਤੇ ਇੱਕ ਹਮਲੇ ਦੇ ਮਾਮਲੇ ‘ਚ ਅੰਤਰਰਾਸ਼ਟਰੀ ਪੱਧਰ ‘ਤੇ ਚਿੰਤਾ ਵਧ ਗਈ ਹੈ। ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਕਿਹਾ ਹੈ ਕਿ ਉਹ ਭਾਰਤ ਅਤੇ ਪਾਕਿਸਤਾਨ ਦਰਮਿਆਨ ਦੀ ਸਥਿਤੀ ਨੂੰ ਧਿਆਨ ਨਾਲ ਦੇਖ ਰਹੇ ਹਨ। ਆਪਣੇ ਟਵੀਟ ਰਾਹੀਂ ਉਨ੍ਹਾਂ ਨੇ ਕਿਹਾ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਇਸ ਵਿਚਾਰ ਨਾਲ ਉਹ ਸਹਿਮਤ ਹਨ ਕਿ ਇਹ ਤਣਾਅ ਜਲਦੀ ਖਤਮ ਹੋਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ਼ਾਂਤੀਪੂਰਨ ਹੱਲ ਲਈ ਭਾਰਤ ਅਤੇ ਪਾਕਿਸਤਾਨ ਦੇ ਨੇਤਾਵਾਂ ਨਾਲ ਗੱਲਬਾਤ ਜਾਰੀ ਰਹੇਗੀ।
ਇਸ ਦੇ ਨਾਲ ਹੀ, ਪਾਕਿਸਤਾਨ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ (UNSC) ਨੂੰ ਇੱਕ ਪੱਤਰ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਭਾਰਤ ਦਾ ਇਹ ਹਮਲਾ ਅੰਤਰਰਾਸ਼ਟਰੀ ਸ਼ਾਂਤੀ ਲਈ ਖ਼ਤਰਾ ਬਣ ਸਕਦਾ ਹੈ। ਪਾਕਿਸਤਾਨ ਨੇ ਇਹ ਵੀ ਕਿਹਾ ਕਿ ਉਸਨੂੰ ਸੰਯੁਕਤ ਰਾਸ਼ਟਰ ਚਾਰਟਰ ਦੀ ਧਾਰਾ 51 ਦੇ ਤਹਿਤ ਆਪਣੀ ਰੱਖਿਆ ਕਰਨ ਦਾ ਪੂਰਾ ਹੱਕ ਹੈ — ਇਸਦਾ ਮਤਲਬ ਉਹ ਆਪਣੇ ਇਛਿਤ ਸਮੇਂ ਤੇ ਜਵਾਬ ਦੇ ਸਕਦਾ ਹੈ।
ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਟਵਿੱਟ ਕਰਕੇ ਕਿਹਾ ਕਿ ਇਹ ਹਮਲਾ ਪਾਕਿਸਤਾਨ ਦੀ ਖੁਦਮੁਖਤਿਆਰਤਾ, ਸੰਯੁਕਤ ਰਾਸ਼ਟਰ ਚਾਰਟਰ ਅਤੇ ਅੰਤਰਰਾਸ਼ਟਰੀ ਕਾਨੂੰਨਾਂ ਦੀ ਉਲੰਘਣਾ ਹੈ, ਜਿਸਦੀ ਉਹ ਪੂਰੀ ਤਰ੍ਹਾਂ ਨਿੰਦਾ ਕਰਦੇ ਹਨ।
Get all latest content delivered to your email a few times a month.