ਤਾਜਾ ਖਬਰਾਂ
8 ਮਈ: "ਆਪ੍ਰੇਸ਼ਨ ਸਿੰਦੂਰ" ਦੀ ਸਫਲਤਾ ਅਤੇ ਇਸ ਤੋਂ ਬਾਅਦ ਦੇ ਹਾਲਾਤਾਂ 'ਤੇ ਇੱਕ ਸਰਬ-ਪਾਰਟੀ ਮੀਟਿੰਗ ਦਾ ਆਯੋਜਨ ਕੀਤਾ , ਇਸ ਮੀਟਿੰਗ ਦੀ ਪ੍ਰਧਾਨਗੀ ਰੱਖਿਆ ਮੰਤਰੀ ਰਾਜਨਾਥ ਸਿੰਘ ਕਰ ਰਹੇ ਹਨ। ਜਿਸ ਵਿੱਚ 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਤਣਾਅ ਬਾਰੇ ਵਿਚਾਰ-ਵਿਮਰਸ਼ ਕੀਤਾ ਗਿਆ। ਇਸ ਮੀਟਿੰਗ ਵਿੱਚ ਸਰਕਾਰੀ ਅਧਿਕਾਰੀਆਂ ਅਤੇ ਵਿਰੋਧੀ ਧਿਰਾਂ ਦੇ ਆਗੂਆਂ ਨੇ ਹਿੱਸਾ ਲਿਆ, ਜਿਸ ਵਿੱਚ ਕੇਂਦਰੀ ਮੰਤਰੀ ਰਾਜਨਾਥ ਸਿੰਘ, ਅਮਿਤ ਸ਼ਾਹ, ਐਸ ਜੈਸ਼ੰਕਰ, ਜੇਪੀ ਨੱਡਾ ਅਤੇ ਨਿਰਮਲਾ ਸੀਤਾਰਮਨ ਸ਼ਾਮਲ ਸਨ। ਵਿਰੋਧੀ ਧਿਰਾਂ ਦੀ ਪਾਸੋਂ ਕਾਂਗਰਸ ਦੇ ਰਾਹੁਲ ਗਾਂਧੀ ਅਤੇ ਮਲਿਕਾਰੁਜਨ ਖੜਗੇ, ਤ੍ਰਿਣਮੂਲ ਕਾਂਗਰਸ ਦੇ ਸੰਦੀਪ ਬੰਦੋਪਾਧਿਆਏ ਅਤੇ ਡੀਐਮਕੇ ਦੇ ਟੀਆਰ ਬਾਲੂ ਵੀ ਮੀਟਿੰਗ ਵਿੱਚ ਸ਼ਾਮਲ ਹੋਏ।
ਮੀਟਿੰਗ ਤੋਂ ਪਹਿਲਾਂ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਭਾਰਤ-ਪਾਕਿਸਤਾਨ ਤਣਾਅ ਸਬੰਧੀ ਅੰਤਿਮ ਹਾਲਾਤਾਂ 'ਤੇ ਚਰਚਾ ਕੀਤੀ। ਭਾਰਤ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ-ਕਸ਼ਮੀਰ ਵਿੱਚ ਨੌਂ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਸੀ, ਜਿਨ੍ਹਾਂ ਵਿਚ ਲਸ਼ਕਰ-ਏ-ਤਾਇਬਾ ਅਤੇ ਜੈਸ਼-ਏ-ਮੁਹੰਮਦ ਦੇ ਮੁੱਖ ਦਫਤਰ ਵੀ ਸ਼ਾਮਿਲ ਸਨ। ਜਿਸ ਤੋਂ ਬਾਅਦ ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਭਾਰੀ ਗੋਲੀਬਾਰੀ ਕੀਤੀ, ਜਿਸ ਵਿੱਚ 15 ਵਿਅਕਤੀ ਮਾਰੇ ਗਏ ਅਤੇ 50 ਤੋਂ ਵੱਧ ਹੋਰ ਜ਼ਖਮੀ ਹੋ ਗਏ।
ਇਸ ਮੀਟਿੰਗ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜੀਜੂ ਵੀ ਹਾਜਰ ਹਨ।
Get all latest content delivered to your email a few times a month.