ਤਾਜਾ ਖਬਰਾਂ
ਮਾਨ ਸਰਕਾਰ ਵੱਲੋਂ ਐਮਰਜੈਂਸੀ ਹਾਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਸ਼ੇਸ਼ ਕਾਰਵਾਈ ਸ਼ੁਰੂ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ ਉਪਰੰਤ ਕੈਬਨਿਟ ਮੰਤਰੀਆਂ ਦੀ ਟੀਮ ਤਤਕਾਲ ਤੌਰ 'ਤੇ ਐਕਸ਼ਨ ਮੋਡ ਵਿੱਚ ਆ ਗਈ ਹੈ। ਸੂਬੇ ਦੀ ਜਨਤਾ ਨੂੰ ਹਰ ਤਰ੍ਹਾਂ ਦੀ ਸਹੂਲਤ ਅਤੇ ਸੁਰੱਖਿਆ ਮੁਹੱਈਆ ਕਰਵਾਉਣ ਲਈ ਅੱਜ ਤੋਂ ਮੰਤਰੀ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰ ਰਹੇ ਹਨ।
ਇਸ ਕਾਰਵਾਈ ਤਹਿਤ, ਕਈ ਕੈਬਨਿਟ ਮੰਤਰੀ ਅੱਜ ਹਸਪਤਾਲਾਂ, ਫਾਇਰ ਸਟੇਸ਼ਨਾਂ, ਅਤੇ ਰਾਸ਼ਨ ਵੰਡ ਕੇਂਦਰਾਂ ਦਾ ਨਿਰੀਖਣ ਕਰਨਗੇ। ਉਨ੍ਹਾਂ ਵੱਲੋਂ ਐਮਰਜੈਂਸੀ ਸੇਵਾਵਾਂ ਦੀ ਉਪਲਬਧਤਾ, ਸਾਜੋ-ਸਾਮਾਨ, ਅਤੇ ਕਰਮਚਾਰੀਆਂ ਦੀ ਤਾਇਨਾਤੀ ਬਾਰੇ ਵੀ ਜਾਣਕਾਰੀ ਲਈ ਜਾਇਜ਼ਾ ਲਿਆ ਜਾਵੇਗਾ।
-ਕੈਬਨਿਟ ਮੀਟਿੰਗ ਤੋਂ ਤੁਰੰਤ ਬਾਅਦ ਦਸ ਮੰਤਰੀਆਂ ਦੀ ਟੀਮ ਸਰਹੱਦੀ ਜ਼ਿਲ੍ਹਿਆਂ ਵੱਲ ਰਵਾਨਾ ਹੋ ਰਹੀ ਹੈ, ਜਿਸਦਾ ਉਦੇਸ਼ ਹੈ ਕਿ ਲੋਕਾਂ ਤੱਕ ਜ਼ਰੂਰੀ ਸੇਵਾਵਾਂ ਪਹੁੰਚਦੀਆਂ ਰਹਿਣ। ਉਨ੍ਹਾਂ ਵਿਚੋਂ ਕੁਝ ਵਿਸ਼ੇਸ਼ ਨਿਯੁਕਤੀਆਂ ਹੇਠਾਂ ਦਿੱਤੀਆਂ ਗਈਆਂ ਹਨ:
-ਮੰਤਰੀ ਲਾਲਚੰਦ ਕਟਾਰੂਚੱਕ ਅਤੇ ਡਾ. ਰਵਜੋਤ ਸਿੰਘ ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦਾ ਦੌਰਾ ਕਰਨਗੇ।
-ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਮਹਿੰਦਰ ਭਗਤ ਅੰਮ੍ਰਿਤਸਰ ਖੇਤਰ ਦੀ ਜ਼ਿੰਮੇਵਾਰੀ ਸੰਭਾਲਣਗੇ।
-ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਹਰਭਜਨ ਸਿੰਘ ਤਰਨਤਾਰਨ ਵਿੱਚ ਮੌਜੂਦ ਰਹਿਣਗੇ ਅਤੇ ਇਥੇ ਦੀ ਪ੍ਰਸ਼ਾਸਕੀ ਤਿਆਰੀਆਂ ਦੀ ਸਮੀਖਿਆ ਕਰਨਗੇ।
-ਮੰਤਰੀ ਹਰਦੀਪ ਸਿੰਘ ਮੁੰਡੀਆਂ ਫਿਰੋਜ਼ਪੁਰ ਵਿੱਚ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਨਾਲ ਹੋਣਗੇ।
-ਮੰਤਰੀ ਬਲਜੀਤ ਕੌਰ ਅਤੇ ਤਰੁਣਪ੍ਰੀਤ ਸਿੰਘ ਸੋਂਧਾ ਫਾਜ਼ਿਲਕਾ ਵਿੱਚ ਜਿਮੀਵਾਰੀ ਸੰਭਾਲਣਗੇ ਅਤੇ ਉਥੇ ਦੀ ਪ੍ਰਬੰਧਕੀ ਸਥਿਤੀ ਬਾਰੇ ਅਧਿਕਾਰੀ ਨਾਲ ਮੀਟਿੰਗ ਕਰਣਗੇ।
ਮਾਨ ਸਰਕਾਰ ਕਿਸੇ ਵੀ ਐਮਰਜੈਂਸੀ ਹਾਲਾਤ ਦਾ ਸਾਮਨਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਲੋਕਾਂ ਦੀ ਸੁਰੱਖਿਆ ਨੂੰ ਆਪਣੀ ਪ੍ਰਾਥਮਿਕਤਾ ਬਣਾਈ ਹੋਈ ਹੈ।
Get all latest content delivered to your email a few times a month.