ਤਾਜਾ ਖਬਰਾਂ
ਚੰਡੀਗੜ੍ਹ - ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਮੱਦੇਨਜ਼ਰ ਹਿਮਾਚਲ ਪ੍ਰਦੇਸ਼ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਨੇ ਪਠਾਨਕੋਟ, ਅੰਮ੍ਰਿਤਸਰ, ਜਲੰਧਰ ਅਤੇ ਜੰਮੂ ਨੂੰ ਚੱਲਣ ਵਾਲੀਆਂ ਸਾਰੀਆਂ ਬੱਸਾਂ ਨੂੰ ਰੋਕ ਦਿੱਤਾ ਹੈ। ਇਨ੍ਹਾਂ ਰੂਟਾਂ 'ਤੇ ਹਿਮਾਚਲ ਪ੍ਰਦੇਸ਼ ਤੋਂ ਲਗਭਗ 20 ਤੋਂ 25 ਬੱਸਾਂ ਚੱਲਦੀਆਂ ਹਨ। ਵਧਦੇ ਤਣਾਅ ਦੇ ਮੱਦੇਨਜ਼ਰ ਨਿਗਮ ਨੇ ਬੱਸਾਂ ਦੇ ਰੂਟਾਂ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਹੈ। ਫਿਲਹਾਲ ਇਹ ਪਾਬੰਦੀ ਰਾਤ ਦੇ ਰਸਤਿਆਂ 'ਤੇ ਲਗਾਈ ਗਈ ਹੈ।ਇਸ ਦੇ ਨਾਲ ਹੀ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਕਟੜਾ ਜਾਣ ਵਾਲੀਆਂ ਬੱਸਾਂ ਨੂੰ ਵੀ ਅੱਧ ਵਿਚਾਲੇ ਹੀ ਵਾਪਸ ਬੁਲਾ ਲਿਆ ਗਿਆ ਹੈ। ਨਿਗਮ ਦੇ ਇਸ ਫੈਸਲੇ ਤੋਂ ਬਾਅਦ ਹੁਣ ਐੱਚ.ਆਰ.ਟੀ.ਸੀ ਦੀਆਂ ਬੱਸਾਂ ਜੇਸੂਰ ਤੱਕ ਹੀ ਚੱਲਣਗੀਆਂ। ਯਾਤਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੀ ਯਾਤਰਾ ਦੀ ਯੋਜਨਾ ਉਸੇ ਅਨੁਸਾਰ ਬਣਾਉਣ। ਇਨ੍ਹਾਂ ਰੂਟਾਂ ’ਤੇ ਹਿਮਾਚਲ ਦੀਆਂ 20 ਤੋਂ 25 ਦੇ ਕਰੀਬ ਬੱਸਾਂ ਚੱਲਦੀਆਂ ਹਨ, ਜਿਨ੍ਹਾਂ ਨੂੰ ਹੁਣ ਰੋਕ ਦਿੱਤਾ ਗਿਆ ਹੈ।
ਐਚਆਰਟੀਸੀ ਦੇ ਐਮਡੀ ਨਿਪੁਨ ਜਿੰਦਲ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਯਾਤਰੀਆਂ ਦੀ ਸੁਰੱਖਿਆ ਲਈ ਇਹ ਕਦਮ ਚੁੱਕਿਆ ਗਿਆ ਹੈ। ਬੱਸ ਸੇਵਾ ਮੁੜ ਸ਼ੁਰੂ ਹੋਣ ਦੀ ਜਾਣਕਾਰੀ ਜਲਦੀ ਹੀ ਯਾਤਰੀਆਂ ਨੂੰ ਦਿੱਤੀ ਜਾਵੇਗੀ।
Get all latest content delivered to your email a few times a month.