ਤਾਜਾ ਖਬਰਾਂ
ਭਾਰਤ ਦੇ ਪ੍ਰਸਿੱਧ ਕ੍ਰਿਕਟਰ ਵਿਰਾਟ ਕੋਹਲੀ ਨੇ ਹਾਲ ਹੀ ਵਿੱਚ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਦੀ ਇੱਛਾ ਜਤਾਈ ਹੈ, ਜੋ ਕਿ ਰੋਹਿਤ ਸ਼ਰਮਾ ਦੇ ਟੈਸਟ ਸੰਨਿਆਸ ਦੇ ਤੁਰੰਤ ਬਾਅਦ ਆਇਆ ਹੈ, ਅਤੇ ਇਹ ਖ਼ਬਰ ਭਾਰਤੀ ਕ੍ਰਿਕਟ ਦੀ ਦੁਨੀਆ ਵਿੱਚ ਇੱਕ ਵੱਡੀ ਹਲਚਲ ਬਣ ਗਈ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਵਿਰਾਟ ਕੋਹਲੀ ਨੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੂੰ ਜਾਣਕਾਰੀ ਦਿੱਤੀ ਹੈ ਕਿ ਉਹ ਟੈਸਟ ਫਾਰਮੈਟ ਨੂੰ ਅਲਵਿਦਾ ਕਹਿਣ ਦਾ ਮਨ ਬਣਾ ਚੁੱਕੇ ਹਨ, ਹਾਲਾਂਕਿ ਬੋਰਡ ਦੇ ਉੱਚ ਅਧਿਕਾਰੀਆਂ ਨੇ ਉਨ੍ਹਾਂ ਨੂੰ ਇਸ ਫੈਸਲੇ ‘ਤੇ ਮੁੜ ਸੋਚਣ ਦੀ ਅਪੀਲ ਕੀਤੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਕੋਹਲੀ ਇੰਗਲੈਂਡ ਦੌਰੇ ਤੋਂ ਪਹਿਲਾਂ ਹੀ ਆਪਣੇ ਸੰਨਿਆਸ ਦਾ ਐਲਾਨ ਕਰ ਸਕਦੇ ਹਨ, ਜਿਸ ਨਾਲ ਟੀਮ ਇੰਡੀਆ ਨੂੰ ਇਸ ਮਹੱਤਵਪੂਰਨ ਸੀਰੀਜ਼ ਤੋਂ ਪਹਿਲਾਂ ਵੱਡਾ ਝਟਕਾ ਲੱਗ ਸਕਦਾ ਹੈ।
ਰੋਹਿਤ ਅਤੇ ਵਿਰਾਟ ਨੇ ਇਸ ਤੋਂ ਪਹਿਲਾਂ 2024 ਟੀ-20 ਵਿਸ਼ਵ ਕੱਪ ਜਿੱਤਣ ਮਗਰੋਂ ਇਕੱਠੇ ਟੀ-20ਅਈ ਫਾਰਮੈਟ ਤੋਂ ਵੀ ਸੰਨਿਆਸ ਲੈ ਲਿਆ ਸੀ। ਟੈਸਟ ਕ੍ਰਿਕਟ ਵਿੱਚ ਵਿਰਾਟ ਕੋਹਲੀ ਦੀ ਸ਼ਾਨਦਾਰ ਯਾਤਰਾ 2011 ਵਿੱਚ ਸ਼ੁਰੂ ਹੋਈ ਸੀ ਅਤੇ ਉਹ 123 ਟੈਸਟ ਮੈਚਾਂ ਵਿੱਚ ਭਾਰਤ ਦੀ ਨੁਮਾਇੰਦਗੀ ਕਰ ਚੁੱਕੇ ਹਨ, ਜਿੱਥੇ ਉਨ੍ਹਾਂ ਨੇ 9230 ਦੌੜਾਂ 46.85 ਦੀ ਔਸਤ ਨਾਲ ਬਣਾਈਆਂ, 30 ਸੈਂਕੜੇ ਅਤੇ 31 ਅਰਧ ਸੈਂਕੜੇ ਲਾਏ। 2014 ਵਿੱਚ ਉਨ੍ਹਾਂ ਨੂੰ ਟੈਸਟ ਟੀਮ ਦਾ ਕਪਤਾਨ ਬਣਾਇਆ ਗਿਆ ਸੀ ਅਤੇ 2022 ਤੱਕ ਉਹਨਾਂ ਨੇ 68 ਮੈਚਾਂ ਦੀ ਅਗਵਾਈ ਕੀਤੀ, ਜਿਨ੍ਹਾਂ ਵਿੱਚੋਂ 40 ਵਿੱਚ ਭਾਰਤ ਨੂੰ ਜਿੱਤ ਮਿਲੀ। ਉਨ੍ਹਾਂ ਦੀ ਕਪਤਾਨੀ ਹੇਠ ਭਾਰਤ ਟੈਸਟ ਰੈਂਕਿੰਗ ਵਿੱਚ ਨਵੀਂ ਉਚਾਈਆਂ ਨੂੰ ਛੂਹਣ ਲੱਗਾ। ਹੁਣ ਜਦ ਕਿ ਉਹ ਸੰਨਿਆਸ ਦੇ ਨਜ਼ਦੀਕ ਦਿਖ ਰਹੇ ਹਨ, ਟੀਮ ਇੰਡੀਆ ਲਈ ਇਹ ਇਕ ਨਵੇਂ ਯੁੱਗ ਦੀ ਸ਼ੁਰੂਆਤ ਹੋ ਸਕਦੀ ਹੈ, ਪਰ ਨਾਲ ਹੀ ਇਹ ਦੌਰ ਦਿਲ ਤੋੜਨ ਵਾਲਾ ਵੀ ਹੈ ਕਿਉਂਕਿ ਦੋ ਦਹਾਕਿਆਂ ਤੱਕ ਭਾਰਤੀ ਕ੍ਰਿਕਟ ਨੂੰ ਆਪਣੀ ਪ੍ਰਤਿਭਾ ਨਾਲ ਉੱਚਾਈਆਂ ‘ਤੇ ਲਿਜਾਣ ਵਾਲਾ ਦਿੱਗਜ ਖਿਡਾਰੀ ਹੁਣ ਮੈਦਾਨ ਤੋਂ ਅਲਵਿਦਾ ਲੈਣ ਦੀ ਤਿਆਰੀ ਵਿੱਚ ਹੈ।
Get all latest content delivered to your email a few times a month.