ਤਾਜਾ ਖਬਰਾਂ
ਚੰਡੀਗੜ੍ਹ - ਸ਼ਨੀਵਾਰ ਸ਼ਾਮ 5 ਵਜੇ ਭਾਰਤ ਅਤੇ ਪਾਕਿਸਤਾਨ 'ਚ ਜੰਗਬੰਦੀ ਦੇ ਐਲਾਨ ਤੋਂ ਬਾਅਦ ਚੰਡੀਗੜ੍ਹ 'ਚ ਹਰ ਤਰ੍ਹਾਂ ਦੀਆਂ ਪਾਬੰਦੀਆਂ ਹਟਾ ਲਈਆਂ ਗਈਆਂ ਹਨ। ਚੰਡੀਗੜ੍ਹ ਦੇ ਡੀਸੀ ਨਿਸ਼ਾਂਤ ਯਾਦਵ ਨੇ ਕਿਹਾ ਕਿ ਹੁਣ ਸ਼ਹਿਰ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਪਾਬੰਦੀ ਨਹੀਂ ਹੈ। ਇਸ ਤੋਂ ਪਹਿਲਾਂ ਅੱਜ ਰਾਤ 9 ਵਜੇ ਤੋਂ ਬਾਅਦ ਸਾਰੀਆਂ ਦੁਕਾਨਾਂ, ਮਾਲ ਅਤੇ ਹੋਟਲ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ।
ਨਗਰ ਨਿਗਮ ਨੇ ਕਿਸੇ ਵੀ ਐਮਰਜੈਂਸੀ ਖਾਸ ਕਰਕੇ ਬਲੈਕਆਊਟ ਦੀ ਸਥਿਤੀ ਨਾਲ ਨਜਿੱਠਣ ਲਈ ਮੀਟਿੰਗ ਕੀਤੀ ਸੀ। ਨਗਰ ਨਿਗਮ ਨੇ ਉੱਚ ਪੱਧਰੀ ਮੀਟਿੰਗ ਕਰਕੇ 24 ਘੰਟੇ ਚੱਲਣ ਵਾਲਾ ਕੰਟਰੋਲ ਰੂਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਸੀ। ਨਿਗਮ ਦੇ ਕੌਂਸਲਰਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੇਅਰ ਹਰਪ੍ਰੀਤ ਕੌਰ ਬਬਲਾ ਅਤੇ ਕਮਿਸ਼ਨਰ ਅਮਿਤ ਕੁਮਾਰ।
ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਹੁਣ ਸ਼ਹਿਰ ਵਿੱਚ ਹੱਥੀਂ ਚਲਦੀਆਂ ਸਟਰੀਟ ਲਾਈਟਾਂ ਨੂੰ ਬੰਦ ਕਰਨ ਦੀ ਜ਼ਿੰਮੇਵਾਰੀ ਸਬੰਧਤ ਵਾਰਡਾਂ ਦੇ ਕੌਂਸਲਰਾਂ ਦੀ ਹੋਵੇਗੀ। ਇਸ ਦੇ ਲਈ ਜੇਕਰ ਲੋੜ ਪਈ ਤਾਂ ਉਨ੍ਹਾਂ ਨੂੰ ਸਿਖਲਾਈ ਵੀ ਦਿੱਤੀ ਜਾਵੇਗੀ। ਕੌਂਸਲਰਾਂ ਦੇ ਨਾਲ-ਨਾਲ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ (ਆਰਡਬਲਯੂਏ) ਨੂੰ ਵੀ ਸਹਿਯੋਗ ਦੇਣ ਲਈ ਕਿਹਾ ਗਿਆ।
Get all latest content delivered to your email a few times a month.