ਤਾਜਾ ਖਬਰਾਂ
ਅੰਮ੍ਰਿਤਸਰ ਦੇ ਮਜੀਠਾ ਖੇਤਰ ਵਿੱਚ ਨਕਲੀ ਸ਼ਰਾਬ ਦੇ ਕਾਰਨ ਹੋਈਆਂ ਦਰਦਨਾਕ ਮੌਤਾਂ ਤੋਂ ਬਾਅਦ, ਪੰਜਾਬ ਸਰਕਾਰ ਨੇ ਤੁਰੰਤ ਕਾਰਵਾਈ ਕਰਦਿਆਂ ਮਜੀਠਾ ਦੇ ਡੀ.ਐੱਸ.ਪੀ. ਅਤੇ ਥਾਣਾ ਇੰਚਾਰਜ ਨੂੰ ਸਸਪੈਂਡ ਕਰ ਦਿੱਤਾ ਹੈ। ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 17 ਮੌਤਾਂ ਹੋਈ ਚੁਕੀ ਹੈ ਜੋ ਕਿ ਤਿੰਨ ਪਿੰਡਾਂ—ਭੰਗਾਲੀ, ਮਰੜੀ ਕਲਾਂ ਅਤੇ ਥਰੀਏਵਾਲ—ਨਾਲ ਸੰਬੰਧਤ ਹਨ।
ਇਸ ਮਾਮਲੇ ਵਿੱਚ ਸਖ਼ਤ ਰੁਖ ਅਖਤਿਆਰ ਕਰਦਿਆਂ ਪੁਲਿਸ ਨੇ ਸਿਰਫ਼ 7 ਘੰਟਿਆਂ ਵਿਚ ਹੀ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਵਿਅਕਤੀਆਂ ਵਿਚੋਂ ਸਾਹਿਬ ਸਿੰਘ ਅਤੇ ਪ੍ਰਭਜੀਤ ਸਿੰਘ ਨੂੰ ਨਕਲੀ ਸ਼ਰਾਬ ਰੈਕਟ ਦੇ ਮਾਸਟਰਮਾਈਂਡ ਵਜੋਂ ਚਿੰਨ੍ਹਿਆ ਗਿਆ ਹੈ। ਹੋਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਕੁਲਬੀਰ ਸਿੰਘ ਉਰਫ਼ ਜੱਗੂ, ਗੁਰਜੰਟ ਸਿੰਘ, ਨਿੰਦਰ ਕੌਰ ਅਤੇ ਹੋਰ ਸ਼ਾਮਲ ਹਨ।
ਇਹ ਕਾਰਵਾਈ ਸਰਕਾਰ ਵੱਲੋਂ ਨਕਲੀ ਸ਼ਰਾਬ ਦੇ ਖਿਲਾਫ਼ ਜ਼ੀਰੋ ਟੋਲਰੇਂਸ ਨੀਤੀ ਨੂੰ ਦਰਸਾਉਂਦੀ ਹੈ।
Get all latest content delivered to your email a few times a month.