ਤਾਜਾ ਖਬਰਾਂ
ਪਠਾਨਕੋਟ: ਅੱਜ ਸਵੇਰੇ ਪਠਾਨਕੋਟ ਰੇਲਵੇ ਸਟੇਸ਼ਨ 'ਤੇ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਪੁਲਿਸ ਨੇ ਪੁਜਾ ਐਕਸਪ੍ਰੈਸ ਰੇਲ ਗੱਡੀ ਵਿੱਚੋਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ। ਜਾਣਕਾਰੀ ਮੁਤਾਬਕ, ਜੰਮੂ ਪੁਲਿਸ ਵੱਲੋਂ ਪਠਾਨਕੋਟ ਪੁਲਿਸ ਨੂੰ ਪੂਰਾ ਇਤਲਾ ਦਿੱਤਾ ਗਿਆ ਸੀ ਕਿ ਪੂਜਾ ਐਕਸਪ੍ਰੈਸ ਰੇਲ ਗੱਡੀ ਵਿਚ ਇਕ ਸ਼ੱਕੀ ਵਿਅਕਤੀ ਸਫਰ ਕਰ ਰਿਹਾ ਹੈ। ਇਸ ਸੂਚਨਾ ਦੇ ਅਧਾਰ 'ਤੇ, ਪਠਾਨਕੋਟ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਰੇਲ ਗੱਡੀ 'ਚ ਚੈਕਿੰਗ ਮੁਹਿੰਮ ਚਲਾਈ ਅਤੇ ਸ਼ੱਕੀ ਵਿਅਕਤੀ ਨੂੰ ਕਾਬੂ ਕਰ ਲਿਆ।
ਪੁਲਿਸ ਅਧਿਕਾਰੀਆਂ ਅਨੁਸਾਰ, ਗ੍ਰਿਫਤਾਰ ਵਿਅਕਤੀ ਨੂੰ ਤਤਕਾਲੀ ਰੂਪ ਵਿੱਚ ਜੰਮੂ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਹੁਣ ਜੀ.ਆਰ.ਪੀ. ਕਠੂਆ ਵੱਲੋਂ ਕੀਤੀ ਜਾ ਰਹੀ ਹੈ। ਹਾਲਾਂਕਿ ਅਜੇ ਤੱਕ ਇਹ ਸਪਸ਼ਟ ਨਹੀਂ ਹੋ ਸਕਿਆ ਕਿ ਵਿਅਕਤੀ ਕਿਸ ਕਾਰਨ ਸ਼ੱਕ ਦੇ ਘੇਰੇ 'ਚ ਆਇਆ, ਪਰ ਪੁਲਿਸ ਵੱਲੋਂ ਜਾਂਚ ਜਾਰੀ ਹੈ ਅਤੇ ਉਮੀਦ ਹੈ ਕਿ ਜਲਦੀ ਹੀ ਹੋਰ ਵੱਡੇ ਖੁਲਾਸੇ ਹੋ ਸਕਦੇ ਹਨ।
Get all latest content delivered to your email a few times a month.