ਤਾਜਾ ਖਬਰਾਂ
ਬਠਿੰਡਾ ਜ਼ਿਲ੍ਹੇ ਦੇ ਪਿੰਡ ਦੂੰਨੇਵਾਲਾ ਵਿਖੇ ਰਹਿਣ ਵਾਲੇ 25 ਸਾਲਾ ਨੌਜਵਾਨ ਗਗਨਦੀਪ ਦੀ ਕੈਨੇਡਾ ਵਿੱਚ ਮੌਤ ਹੋ ਗਈ ਹੈ। ਉਹ ਆਪਣੇ ਮਾਂ-ਪਿਓ ਦਾ ਇਕੱਲਾ ਪੁੱਤ ਸੀ ਅਤੇ ਤਕਰੀਬਨ 5 ਸਾਲ ਪਹਿਲਾਂ ਕੈਨੇਡਾ ਗਿਆ ਸੀ। ਗਗਨਦੀਪ ਦੀ ਭੈਣ ਵੀ ਪਹਿਲਾਂ ਹੀ ਕੈਨੇਡਾ ਵਿੱਚ ਰਹਿੰਦੀ ਹੈ, ਜਦ ਕਿ ਉਸਦੇ ਮਾਂ-ਪਿਓ ਪਿੰਡ ਵਿੱਚ ਇਕੱਲੇ ਰਹਿ ਰਹੇ ਹਨ। ਉਸਨੇ ਆਪਣੀ ਪੜ੍ਹਾਈ ਪੂਰੀ ਕਰਕੇ ਵਰਕ ਪਰਮਿਟ 'ਤੇ ਕੈਨੇਡਾ ਦੇ ਬਰੈਂਪਟਨ ਵਿੱਚ ਰਹਿਣਾ ਸ਼ੁਰੂ ਕੀਤਾ ਸੀ। ਨੌਜਵਾਨ ਆਪਣੀ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਕੈਨੇਡਾ ਗਿਆ ਸੀ। ਪਰਿਵਾਰ ਵੱਲੋਂ ਭਾਰਤ ਸਰਕਾਰ ਨੂੰ ਗਗਨਦੀਪ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਅਰਜ਼ੀ ਦਿੱਤੀ ਗਈ ਹੈ।
Get all latest content delivered to your email a few times a month.