ਤਾਜਾ ਖਬਰਾਂ
ਮੋਗਾ- ਮੋਗਾ ਜ਼ਿਲ੍ਹੇ ਦੇ ਬੱਧਨੀ ਕਲਾਂ ਨੇੜੇ ਸਕਾਰਪੀਓ ਅਤੇ ਵਰਨਾ ਕਾਰ ਵਿਚਾਲੇ ਜਬਰਦਸਤ ਹੋਈ ਟੱਕਰ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮੋਗਾ ਵੱਲੋਂ ਆ ਰਹੀ ਸਕਾਰਪੀਓ ਗੱਡੀ ਆਪਣਾ ਸੰਤੁਲਨ ਗੁਆ ਬੈਠੀ ਅਤੇ ਫੁੱਟਪਾਥ ਪਾਰ ਕਰਕੇ ਸਾਹਮਣੇ ਤੋਂ ਆ ਰਹੀ ਕਾਰ ਨਾਲ ਟਕਰਾ ਗਈ। ਪੁਲਸ ਮੌਕੇ 'ਤੇ ਪਹੁੰਚ ਕੇ ਜਾਂਚ 'ਚ ਜੁਟੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਵਿੱਚ ਸਕਾਰਪੀਓ ਚਾਲਕ ਜਰਨੈਲ ਸਿੰਘ ਵਾਸੀ ਬਿਲਾਸਪੁਰ ਅਤੇ ਦੂਜੇ ਚਾਲਕ ਕੁਲਵੰਤ ਸਿੰਘ ਵਾਸੀ ਸ਼ੇਰਪੁਰ ਤਹਿਬਾ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਹਾਦਸੇ 'ਚ ਇਕ ਔਰਤ ਸਮੇਤ 2 ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।ਜਾਂਚ ਅਧਿਕਾਰੀ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਮੌਕੇ 'ਤੇ ਪਹੁੰਚੇ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਮੁਰਦਾਘਰ 'ਚ ਰਖਵਾਇਆ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Get all latest content delivered to your email a few times a month.