ਤਾਜਾ ਖਬਰਾਂ
ਚੰਡੀਗੜ੍ਹ - ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 12ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਤਿੰਨੋਂ ਟਾਪਰ ਲੜਕੀਆਂ ਹਨ। ਬਰਨਾਲਾ ਦੀ ਹਰਸੀਰਤ ਕੌਰ ਨੇ 500 ਵਿੱਚੋਂ 500 ਅੰਕ ਲੈ ਕੇ ਟਾਪ ਕੀਤਾ ਹੈ।ਹਰਸੀਰਤ ਸਰਵਹਿਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ, ਬਰਨਾਲਾ ਦੀ ਵਿਦਿਆਰਥਣ ਹੈ। ਉਸਦੇ ਪਿਤਾ ਬਰਨਾਲਾ ਦੇ ਇੱਕ ਸਰਕਾਰੀ ਸਕੂਲ ਵਿੱਚ ਅਧਿਆਪਕ ਹਨ। ਨਤੀਜੇ ਐਲਾਨਣ ਤੋਂ ਬਾਅਦ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਰੇ ਵਿਦਿਆਰਥੀਆਂ ਨੂੰ ਬਹੁਤ ਬਹੁਤ ਮੁਬਾਰਕਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦਾ ਨਤੀਜਾ ਸਿਰਫ਼ ਇੱਕ ਨੰਬਰ ਨਹੀਂ ਹੈ-ਇਹ ਤੁਹਾਡੀ ਯਾਤਰਾ, ਕੋਸ਼ਿਸ਼ ਅਤੇ ਸੁਪਨਿਆਂ ਦਾ ਪ੍ਰਤੀਬਿੰਬ ਹੈ।12ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਬਹੁਤ ਬਹੁਤ ਮੁਬਾਰਕਾਂ! ਜੋ ਵੀ ਅੰਕ ਹੋਣ, ਕਦੇ ਵੀ ਆਪਣੇ ਆਪ ਵਿੱਚ ਵਿਸ਼ਵਾਸ ਕਰਨਾ ਬੰਦ ਨਾ ਕਰੋ।ਭਵਿੱਖ ਬਣਾਉਣਾ ਤੁਹਾਡਾ ਹੈ।
ਇਸ ਦੇ ਨਾਲ ਹੀ 91 ਫੀਸਦੀ ਵਿਦਿਆਰਥੀ ਪਾਸ ਹੋਏ ਹਨ। ਨਤੀਜਾ ਪਿਛਲੇ ਸਾਲ ਦੇ ਮੁਕਾਬਲੇ 2 ਫੀਸਦੀ ਘੱਟ ਰਿਹਾ ਹੈ। ਲੜਕੀਆਂ ਦੀ ਪਾਸ ਪ੍ਰਤੀਸ਼ਤਤਾ 94.32 ਪ੍ਰਤੀਸ਼ਤ ਅਤੇ ਲੜਕਿਆਂ ਦੀ 88.08 ਪ੍ਰਤੀਸ਼ਤ ਰਹੀ।17,844 ਵਿਦਿਆਰਥੀਆਂ ਨੇ ਕੰਪਾਰਟਮੈਂਟ ਆਈ. ਅਤੇ 5,950 ਵਿਦਿਆਰਥੀ ਫੇਲ੍ਹ ਹੋਏ। ਇਸ ਤੋਂ ਇਲਾਵਾ 88 ਵਿਦਿਆਰਥੀਆਂ ਦੇ ਨਤੀਜੇ ਰੋਕੇ ਗਏ ਹਨ। ਪੇਂਡੂ ਖੇਤਰਾਂ ਵਿੱਚ ਪਾਸ ਪ੍ਰਤੀਸ਼ਤਤਾ 91.20 ਪ੍ਰਤੀਸ਼ਤ ਰਹੀ, ਜਦੋਂ ਕਿ ਸ਼ਹਿਰੀ ਖੇਤਰਾਂ ਵਿੱਚ ਇਹ 90.74 ਪ੍ਰਤੀਸ਼ਤ ਰਹੀ।
Get all latest content delivered to your email a few times a month.