ਤਾਜਾ ਖਬਰਾਂ
ਚੰਡੀਗੜ੍ਹ- ਪੰਜਾਬ ਦੇ ਅੰਮ੍ਰਿਤਸਰ 'ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਤੋਂ ਬਾਅਦ ਪੰਜਾਬ ਸਰਕਾਰ ਐਕਸ਼ਨ ਮੋਡ 'ਚ ਹੈ। ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਹੈ। ਨਾਲ ਹੀ ਮੰਗ ਕੀਤੀ ਕਿ ਮਿਥੇਨੌਲ ਸਬੰਧੀ ਸਖ਼ਤ ਕਾਨੂੰਨ ਬਣਾਇਆ ਜਾਵੇ। 'ਮੀਥੇਨੌਲ ਦੀ ਦੁਰਵਰਤੋਂ ਜਾਨਲੇਵਾ ਹੋ ਗਈ ਹੈ।'
ਕੇਂਦਰ ਨੂੰ ਲਿਖੇ ਪੱਤਰ ਵਿੱਚ ਚੀਮਾ ਨੇ ਇੰਡਸਟਰੀ ਐਕਟ 1951 ਤਹਿਤ ਮਿਥੇਨੌਲ ਲਈ ਸਖ਼ਤ ਨਿਯਮਾਂ ਦੀ ਮੰਗ ਕੀਤੀ ਹੈ।ਉਨ੍ਹਾਂ ਪੱਤਰ ਵਿੱਚ ਕਿਹਾ ਹੈ ਕਿ ਮਿਥੇਨੌਲ ਦੀ ਉਦਯੋਗਿਕ ਵਰਤੋਂ ਅਪਰਾਧੀਆਂ ਦੇ ਹੱਥਾਂ ਵਿੱਚ ਇੱਕ ਹਥਿਆਰ ਵਾਂਗ ਹੈ। ਇਸ ਦੇ ਨਾਲ ਹੀ ਇਹ ਪੰਜਾਬ ਵਿੱਚ ਹੀ ਨਹੀਂ ਸਗੋਂ ਪੂਰੇ ਦੇਸ਼ ਵਿੱਚ ਫੈਲ ਰਿਹਾ ਹੈ। ਇਸ ਤੋਂ ਸਭ ਤੋਂ ਵੱਡਾ ਖ਼ਤਰਾ ਜ਼ਹਿਰੀਲੀ ਸ਼ਰਾਬ ਪੈਦਾ ਹੋਣ ਦਾ ਹੈ। ਉਨ੍ਹਾਂ ਕੇਂਦਰ ਤੋਂ ਤੁਰੰਤ ਦਖਲ ਦੀ ਮੰਗ ਕੀਤੀ ਹੈ ਅਤੇ ਸਖ਼ਤ ਕਾਨੂੰਨ ਬਣਾਉਣ ਦੀ ਵੀਂ ਮੰਗ ਕੀਤੀ ਹੈ।
Get all latest content delivered to your email a few times a month.