ਤਾਜਾ ਖਬਰਾਂ
ਤਰਨ ਤਾਰਨ - ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਤਰਨ ਤਾਰਨ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਥਾਣਾ ਵਲਟੋਹਾ ਦੀ ਟੀਮ ਨੇ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ 100 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ।
ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਨਾਲ ਸਬੰਧਤ ਹੋਰ ਕੜੀਆਂ ਦਾ ਵੀ ਖੁਲਾਸਾ ਕੀਤਾ ਜਾ ਸਕੇ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਕਾਰਵਾਈ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਗਈ। ਜਦੋਂ ਮੌਕੇ 'ਤੇ ਤਲਾਸ਼ੀ ਲਈ ਗਈ ਤਾਂ ਮੁਲਜ਼ਮਾਂ ਤੋਂ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਤਰਨਤਾਰਨ ਪੁਲਿਸ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਮੁਹਿੰਮ ਜਾਰੀ ਰਹੇਗੀ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
Get all latest content delivered to your email a few times a month.