ਤਾਜਾ ਖਬਰਾਂ
ਚੰਡੀਗੜ੍ਹ, 19 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਸੂਬੇ ਦੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ, ਜਿਸ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਤਿਆਰੀਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਜੀ ਦੀ ਚਰਨ ਛੋਹ ਵਾਲੇ ਲਗਭਗ 130 ਤੋਂ 140 ਇਤਿਹਾਸਕ ਸਥਾਨਾਂ 'ਤੇ ਕੀਰਤਨ ਦਰਬਾਰ ਆਯੋਜਿਤ ਕੀਤੇ ਜਾਣਗੇ, ਤਾਂ ਜੋ ਲੋਕ ਗੁਰੂ ਸਾਹਿਬ ਦੀ ਬਾਣੀ ਅਤੇ ਬਲਿਦਾਨ ਨਾਲ ਜੁੜ ਸਕਣ। ਇਸ ਤੋਂ ਇਲਾਵਾ, ਭਾਰਤ ਸਰਕਾਰ, ਹਰਿਆਣਾ ਅਤੇ ਜੰਮੂ-ਕਸ਼ਮੀਰ ਨਾਲ ਗੱਲਬਾਤ ਕਰਕੇ ਗੁਰੂ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਨੂੰ ਰਾਸ਼ਟਰੀ ਪੱਧਰ 'ਤੇ ਮਨਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ। ਮੁੱਖ ਮੰਤਰੀ ਨੇ ਇਹ ਵੀ ਉਲੇਖ ਕੀਤਾ ਕਿ ਉਹ ਪਹਿਲਾਂ ਹੀ ਕੇਂਦਰ ਸਰਕਾਰ ਕੋਲ ਗੁਰੂ ਸਾਹਿਬ ਜੀ ਦੀ ਯਾਦ ਵਿੱਚ ਇੱਕ ਵਿਸ਼ੇਸ਼ ਡਾਕ ਟਿਕਟ ਜਾਰੀ ਕਰਨ ਦੀ ਮੰਗ ਕਰ ਚੁੱਕੇ ਹਨ।
Get all latest content delivered to your email a few times a month.