ਤਾਜਾ ਖਬਰਾਂ
ਚੰਡੀਗੜ੍ਹ- ਹਰਿਆਣਾ ਵਿੱਚ ਸੂਚਨਾ ਕਮਿਸ਼ਨ ਵਿੱਚ ਨਿਯੁਕਤੀਆਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਨਾਇਬ ਸੈਣੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਵਿੱਚ ਮੁੱਖ ਸੂਚਨਾ ਕਮਿਸ਼ਨਰ ਅਤੇ ਸੂਚਨਾ ਕਮਿਸ਼ਨਰ ਦੇ ਅਹੁਦਿਆਂ ’ਤੇ ਨਿਯੁਕਤੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਵਿਰੋਧੀ ਧਿਰ ਵੱਲੋਂ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਸ਼ਾਮਲ ਹੋਏ।ਸੂਤਰਾਂ ਅਨੁਸਾਰ ਇਸ ਮੀਟਿੰਗ ਵਿੱਚ ਮੁੱਖ ਸੂਚਨਾ ਕਮਿਸ਼ਨਰ ਦੇ ਅਹੁਦੇ ਲਈ ਸਾਬਕਾ ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਸਰਕਾਰ ਜਲਦ ਹੀ ਇਸ ਸਬੰਧੀ ਹੁਕਮ ਜਾਰੀ ਕਰ ਸਕਦੀ ਹੈ। ਪ੍ਰਸਾਦ ਇਸ ਅਹੁਦੇ ਲਈ ਕਈ ਦਿਨਾਂ ਤੋਂ ਲਾਬਿੰਗ ਕਰ ਰਹੇ ਸਨ।
ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿੱਚ 7 ਸੂਚਨਾ ਕਮਿਸ਼ਨਰਾਂ ਦੇ ਨਾਵਾਂ 'ਤੇ ਚਰਚਾ ਕੀਤੀ ਗਈ ਅਤੇ ਅੰਤਿਮ ਸੂਚੀ ਤਿਆਰ ਕੀਤੀ ਗਈ। ਇਸ ਮੀਟਿੰਗ ਤੋਂ ਪਹਿਲਾਂ ਮੁੱਖ ਸਕੱਤਰ ਅਨੁਰਾਗ ਰਸਤੋਗੀ ਦੀ ਅਗਵਾਈ ਵਾਲੀ ਕਮੇਟੀ ਨੇ ਇਨ੍ਹਾਂ ਅਹੁਦਿਆਂ ਲਈ ਤਿੰਨ ਵਾਰ 24 ਨਾਵਾਂ ਨੂੰ ਸ਼ਾਰਟਲਿਸਟ ਕਰਕੇ ਚੋਣ ਕਮੇਟੀ ਨੂੰ ਭੇਜਿਆ ਹੈ।
ਰਾਜਸਥਾਨ ਦੇ ਸੀਨੀਅਰ ਪੱਤਰਕਾਰ ਅਤੇ ਵਰਤਮਾਨ ਵਿੱਚ ਹਰਿਆਣਾ ਵਿੱਚ ਸੂਚਨਾ ਕਮਿਸ਼ਨਰ ਪ੍ਰਦੀਪ ਸ਼ੇਖਾਵਤ ਨੂੰ ਸਰਕਾਰ ਨੇ ਮੁੱਖ ਸੂਚਨਾ ਕਮਿਸ਼ਨਰ ਦਾ ਵਾਧੂ ਚਾਰਜ ਦਿੱਤਾ ਹੈ। ਇਹ ਹੁਕਮ ਸੂਬੇ ਦੇ ਮੁੱਖ ਸਕੱਤਰ ਵੱਲੋਂ 16 ਮਈ ਨੂੰ ਦੇਰ ਰਾਤ ਜਾਰੀ ਕੀਤੇ ਗਏ ਸਨ। ਸ਼ੇਖਾਵਤ ਝੁੰਝੁਨੂ ਜ਼ਿਲ੍ਹੇ ਦੇ ਤਾਈ ਪਿੰਡ ਦਾ ਰਹਿਣ ਵਾਲਾ ਹੈ। ਉਹ ਕਰੀਬ 34 ਸਾਲਾਂ ਤੋਂ ਪੱਤਰਕਾਰੀ ਰਾਹੀਂ ਰਾਜਸਥਾਨ ਵਿੱਚ ਸਰਗਰਮ ਹਨ।
Get all latest content delivered to your email a few times a month.