ਤਾਜਾ ਖਬਰਾਂ
ਪਣਜੀ, 21 ਮਈ- ਇੰਡੀਗੋ ਏਅਰਲਾਈਨਜ਼ ਨੇ ਗੋਆ ਦੀ ਯਾਤਰਾ ਕਰ ਰਹੇ ਯਾਤਰੀਆਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਏਅਰਲਾਈਨ ਨੇ ਚੇਤਾਵਨੀ ਦਿੱਤੀ ਹੈ ਕਿ ਰਾਜ ਵਿੱਚ ਪੈ ਰਹੇ ਮੀਂਹ ਕਾਰਨ ਉਡਾਣਾਂ ਦੇ ਸ਼ਡਿਊਲ ’ਚ ਬਦਲਾਅ, ਦੇਰੀ ਜਾਂ ਰੁਕਾਵਟ ਆ ਸਕਦੀ ਹੈ। ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ, ਇੰਡੀਗੋ ਨੇ ਯਾਤਰੀਆਂ ਨੂੰ ਹਵਾਈ ਅੱਡੇ ਲਈ ਰਵਾਨਾ ਹੋਣ ਤੋਂ ਪਹਿਲਾਂ ਆਪਣੀ ਉਡਾਣ ਦੀ ਸਥਿਤੀ ਜਾਂਚਣ ਦੀ ਸਲਾਹ ਦਿੱਤੀ ਹੈ।
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਗਾਹਕ ਸੇਵਾ ਟੀਮ ਹਰ ਸਮੇਂ ਉਪਲੱਬਧ ਹੈ ਅਤੇ ਯਾਤਰੀਆਂ ਦੀ ਮਦਦ ਲਈ ਤਿਆਰ ਰਹਿੰਦੀ ਹੈ। ਇੰਡੀਗੋ ਨੇ ਯਕੀਨ ਦਿਵਾਇਆ ਕਿ ਉਨ੍ਹਾਂ ਦੀ ਟੀਮ ਹਰੇਕ ਪੜਾਅ ਤੇ ਯਾਤਰੀਆਂ ਦੀ ਸਹਾਇਤਾ ਕਰਨ ਲਈ ਵਚਨਬੱਧ ਹੈ। ਇਸਦੇ ਨਾਲ ਹੀ, ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਉੱਤਰੀ ਅਤੇ ਦੱਖਣੀ ਗੋਆ ਦੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ ਅਤੇ 30-40 ਕਿਮੀ ਪ੍ਰਤੀ ਘੰਟਾ ਦੀ ਰਫਤਾਰ ਨਾਲ ਹਵਾਵਾਂ ਵੀ ਵੱਗ ਸਕਦੀਆਂ ਹਨ।
ਇਸ ਕਾਰਨ, ਯਾਤਰੀਆਂ ਨੂੰ ਚੋੱਕਸ ਰਹਿਣ ਅਤੇ ਯਾਤਰਾ ਦੀ ਯੋਜਨਾ ਬਣਾਉਂਦੇ ਸਮੇਂ ਮੌਸਮ ਅਤੇ ਉਡਾਣ ਅਪਡੇਟਸ ਦਾ ਧਿਆਨ ਰੱਖਣ ਦੀ ਲੋੜ ਹੈ।
Get all latest content delivered to your email a few times a month.