ਤਾਜਾ ਖਬਰਾਂ
ਨਵੀਂ ਦਿੱਲੀ- IPL 2025 ਦੇ 63ਵੇਂ ਮੈਚ ਵਿੱਚ ਅੱਜ ਮੁੰਬਈ ਇੰਡੀਅਨਜ਼ (MI) ਦਾ ਸਾਹਮਣਾ ਦਿੱਲੀ ਕੈਪੀਟਲਜ਼ (DC) ਨਾਲ ਹੋਵੇਗਾ। ਇਹ ਮੈਚ ਸ਼ਾਮ 7:30 ਵਜੇ ਤੋਂ ਵਾਨਖੇੜੇ ਸਟੇਡੀਅਮ, ਮੁੰਬਈ ਵਿੱਚ ਖੇਡਿਆ ਜਾਵੇਗਾ। ਦੋਵੇਂ ਟੀਮਾਂ ਸੀਜ਼ਨ 'ਚ ਦੂਜੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਪਿਛਲੇ ਮੈਚ ਵਿੱਚ ਮੁੰਬਈ ਨੇ ਦਿੱਲੀ ਨੂੰ 12 ਦੌੜਾਂ ਨਾਲ ਹਰਾਇਆ ਸੀ।
ਪਲੇਆਫ ਦੀ ਦੌੜ ਵਿੱਚ ਬਣੇ ਰਹਿਣ ਲਈ ਦਿੱਲੀ ਲਈ ਇਹ ਮੈਚ ਜਿੱਤਣਾ ਜ਼ਰੂਰੀ ਹੈ। ਟੀਮ ਦੇ 12 ਮੈਚਾਂ ਵਿੱਚ 6 ਜਿੱਤਾਂ ਨਾਲ 13 ਅੰਕ ਹਨ। ਇਸ ਦੇ ਨਾਲ ਹੀ ਮੁੰਬਈ ਦੇ 12 ਮੈਚਾਂ 'ਚ 14 ਅੰਕ ਹਨ। ਜੇਕਰ ਮੁੰਬਈ ਦਿੱਲੀ ਤੋਂ ਮੈਚ ਹਾਰ ਜਾਂਦੀ ਹੈ ਤਾਂ ਵੀ ਉਸ ਕੋਲ 16 ਅੰਕਾਂ ਤੱਕ ਪਹੁੰਚਣ ਦਾ ਇੱਕ ਹੋਰ ਮੌਕਾ ਹੋਵੇਗਾ। ਪਰ, ਦਿੱਲੀ ਨੂੰ ਕਿਸੇ ਵੀ ਕੀਮਤ 'ਤੇ ਮੁੰਬਈ ਵਿਰੁੱਧ ਜਿੱਤ ਦੀ ਲੋੜ ਹੋਵੇਗੀ।
Get all latest content delivered to your email a few times a month.