ਤਾਜਾ ਖਬਰਾਂ
ਚੰਡੀਗੜ੍ਹ, 22 ਮਈ - ਭਾਖੜਾ ਡੈਮ ਦੇ ਪਾਣੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਵਿਵਾਦ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ। ਇਸ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਆਪਣਾ ਜਵਾਬ ਦਰਜ ਕੀਤਾ ਜਾਵੇਗਾ, ਜਦਕਿ ਕੇਂਦਰ ਸਰਕਾਰ, ਹਰਿਆਣਾ ਅਤੇ ਬੀ.ਬੀ.ਐਮ.ਬੀ. ਪਹਿਲਾਂ ਹੀ ਆਪਣਾ ਜਵਾਬ ਹਾਈ ਕੋਰਟ ਵਿੱਚ ਦਾਇਰ ਕਰ ਚੁੱਕੇ ਹਨ। ਨਵੇਂ ਤਹਿਤ ਬਣਾਏ ਗਏ ਪਾਣੀ ਦੇ ਕੋਟੇ ਅਨੁਸਾਰ ਹਰਿਆਣਾ ਅਤੇ ਰਾਜਸਥਾਨ ਨੂੰ ਵੱਖ-ਵੱਖ ਪਾਣੀ ਦੇ ਭਾਗ ਦਿੱਤੇ ਗਏ ਹਨ, ਜਿਸ ਵਿੱਚ ਪੰਜਾਬ ਨੂੰ 17 ਹਜ਼ਾਰ, ਹਰਿਆਣਾ ਨੂੰ 10,300 ਅਤੇ ਰਾਜਸਥਾਨ ਨੂੰ 12,400 ਕਿਊਸਿਕ ਪਾਣੀ ਮਿਲਿਆ ਹੈ। ਇਸ ਦੇ ਨਾਲ ਹੀ ਪਾਣੀ ਦੀ ਵੰਡ ਸੰਬੰਧੀ ਮਸਲਿਆਂ ਨੂੰ ਸੁਲਝਾਉਣ ਲਈ 31 ਮਈ ਨੂੰ ਇੱਕ ਮੀਟਿੰਗ ਵੀ ਰੱਖੀ ਗਈ ਹੈ। ਦੂਜੇ ਪਾਸੇ, ਕੇਂਦਰ ਸਰਕਾਰ ਨੇ ਭਾਖੜਾ ਡੈਮ ਦੀ ਸੁਰੱਖਿਆ ਲਈ ਵੀ ਇਕ ਵੱਡਾ ਫੈਸਲਾ ਲਿਆ ਹੈ, ਜਿਸ ਵਿੱਚ ਹੁਣ ਸੀ.ਆਈ.ਐਸ.ਐਫ. ਦੀ ਤਾਇਨਾਤੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਪਹਿਲਾਂ ਭਾਖੜਾ ਡੈਮ ਦੀ ਸੁਰੱਖਿਆ ਹਿਮਾਚਲ ਪ੍ਰਦੇਸ਼ ਪੁਲਿਸ ਕਰਦੀ ਸੀ, ਜਦਕਿ ਨੰਗਲ ਡੈਮ ਦੀ ਸੁਰੱਖਿਆ ਪੰਜਾਬ ਪੁਲਿਸ ਦੇ ਜ਼ਿੰਮੇਵਾਰ ਸੀ।
Get all latest content delivered to your email a few times a month.