ਤਾਜਾ ਖਬਰਾਂ
ਚੰਡੀਗੜ੍ਹ, 29 ਮਈ:ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਦੇ ਦਫ਼ਤਰ ਨੇ ਅੱਜ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੇ ਸਬੰਧ ਵਿੱਚ ਅਧਿਕਾਰੀਆਂ ਦੇ ਪੈਨਲ ਦੀ ਮੰਗ ਕਰਨ ਲਈ ਸਰਕਾਰ ਨੂੰ ਭੇਜੇ ਗਏ ਪੱਤਰ ਬਾਰੇ ਸਪੱਸ਼ਟੀਕਰਨ ਜਾਰੀ ਕੀਤਾ ਹੈ।
ਸਪੱਸ਼ਟੀਕਰਨ ਵਿੱਚ ਕਿਹਾ ਗਿਆ ਹੈ ਕਿ ਇਹ ਪੱਤਰ ਹਰੇਕ ਚੋਣ ਤੋਂ ਪਹਿਲਾਂ ਕੀਤੀ ਗਈ ਇੱਕ ਆਮ ਪ੍ਰਸ਼ਾਸਕੀ ਪ੍ਰਕਿਰਿਆ ਦਾ ਹਿੱਸਾ ਹੈ। "ਹਰੇਕ ਚੋਣ ਤੋਂ ਪਹਿਲਾਂ, ਸੀ.ਈ.ਓ. ਦਾ ਦਫ਼ਤਰ ਰਾਜ ਸਰਕਾਰ ਤੋਂ ਅਧਿਕਾਰੀਆਂ ਦੇ ਇੱਕ ਐਡਵਾਂਸ ਪੈਨਲ ਦੀ ਮੰਗ ਕਰਦਾ ਹੈ। ਇਹ ਸਿਰਫ਼ ਇੱਕ ਤਿਆਰੀ ਉਪਾਅ ਵਜੋਂ ਕੀਤਾ ਜਾਂਦਾ ਹੈ, ਜੇਕਰ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੂੰ ਪ੍ਰਸ਼ਾਸਨ ਵਿੱਚ ਕਿਸੇ ਵੀ ਤਬਦੀਲੀ ਦੀ ਲੋੜ ਹੁੰਦੀ ਹੈ," ਸਪਸ਼ਟੀਕਰਨ ਵਿੱਚ ਕਿਹਾ ਗਿਆ ਹੈ।
ਇਸ ਵਿੱਚ ਅੱਗੇ ਕਿਹਾ ਗਿਆ ਹੈ ਕਿ, ਹੁਣ ਤੱਕ ਕਿਸੇ ਵੀ ਅਧਿਕਾਰੀ ਨੂੰ ਬਦਲਣ ਦੀ ਕੋਈ ਸਿਫਾਰਸ਼ ਨਹੀਂ ਕੀਤੀ ਗਈ ਹੈ। ਪੈਨਲ ਸਿਰਫ ਸੁਚਾਰੂ ਪ੍ਰਸ਼ਾਸਕੀ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਹੈ, ਜੇਕਰ ਭਵਿੱਖ ਵਿੱਚ ਅਜਿਹੀ ਕੋਈ ਲੋੜ ਪੈਦਾ ਹੁੰਦੀ ਹੈ।
ਇਸ ਵਿੱਚ ਮੀਡੀਆ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਸੀ.ਈ.ਓ. ਦਫ਼ਤਰ ਦੀ ਪੁਸ਼ਟੀ ਤੋਂ ਬਿਨਾਂ ਕਿਸੇ ਵੀ ਖ਼ਬਰ ਬਾਬਤ ਅਟਕਲਾਂ ਤੋਂ ਬਚਣ।
Get all latest content delivered to your email a few times a month.