IMG-LOGO
ਹੋਮ ਪੰਜਾਬ: ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੀ...

ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

Admin User - May 30, 2025 03:31 PM
IMG

ਅੰਮ੍ਰਿਤਸਰ - ਰੂਹਾਨੀਅਤ ਦਾ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਵਿੱਚ ਸੰਗਤ ਦਾ ਮੱਥਾ ਟੇਕਣ ਆਉਂਦੀਆਂ ਅਤੇ ਆਪਣੀ ਆਸਥਾ ਦਾ ਪ੍ਰਗਟਾਵਾ ਕਰਦੀਆਂ ਹਨ ਉਥੇ ਹੀ ਬਠਿੰਡਾ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਉਹਨਾਂ ਨੇ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਤੋਂ ਬਾਅਦ ਬਾਦਲ ਪਰਿਵਾਰ ਵੱਲੋਂ ਪਿਛਲੇ ਅਨੇਕਾਂ ਵਰਿਆਂ ਤੋਂ ਜਾਰੀ ਸ਼੍ਰੀ ਅਖੰਡ ਪਾਠ ਸਾਹਿਬ ਦੇ ਲੜੀ ਤਹਿਤ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਨਵੇਂ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਹਾਜ਼ਰੀ ਭਰੀ ਇਸ ਦੌਰਾਨ ਸ੍ਰੀ ਗੁਰੂ ਰਾਮਦਾਸ ਤੇ ਲੰਗਰਾਂ ਲਈ ਉਹਨਾਂ ਵੱਲੋਂ ਰਸਦ ਵੀ ਭੇਜੀ ਗਈ ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੇ ਕਿਹਾ ਕਿ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਹ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਏ ਹਨ ਅਤੇ ਉਹ ਸਿੱਖ ਕੌਮ ਦੇ ਸਾਰੇ ਹੀ ਸ਼ਹੀਦਾਂ ਨੂੰ ਪ੍ਰਣਾਮ ਕਰਦੇ ਹਨ।


 

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.