IMG-LOGO
ਹੋਮ ਪੰਜਾਬ: 🟢ਵਿਧਾਇਕ ਰਮਨ ਅਰੋੜਾ ਦਾ ਕਰੀਬੀ ਸਾਥੀ ਮਹੇਸ਼ ਮਖੀਜਾ ਪੁਲਿਸ ਵੱਲੋਂ...

🟢ਵਿਧਾਇਕ ਰਮਨ ਅਰੋੜਾ ਦਾ ਕਰੀਬੀ ਸਾਥੀ ਮਹੇਸ਼ ਮਖੀਜਾ ਪੁਲਿਸ ਵੱਲੋਂ ਕਾਬੂ...

Admin User - May 30, 2025 04:55 PM
IMG

ਜਲੰਧਰ, 30 ਮਈ — ਆਮ ਆਦਮੀ ਪਾਰਟੀ ਦੇ ਜਲੰਧਰ ਕੇਂਦਰੀ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਦੇ ਕਰੀਬੀ ਸਾਥੀ ਮਹੇਸ਼ ਮਖੀਜਾ ਨੂੰ ਵਿਜੀਲੈਂਸ ਵਿਭਾਗ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਜਾਣਕਾਰੀ ਮੁਤਾਬਕ ਵਿਜੀਲੈਂਸ ਟੀਮ ਨੇ ਉਨ੍ਹਾਂ ਨੂੰ ਜਲੰਧਰ ਤੋਂ ਹੀ ਕਾਬੂ ਕੀਤਾ। ਹਾਲਾਂਕਿ ਅਧਿਕਾਰਕ ਤੌਰ 'ਤੇ ਇਸ ਗ੍ਰਿਫ਼ਤਾਰੀ ਦੀ ਪੁਸ਼ਟੀ ਨਹੀਂ ਕੀਤੀ ਗਈ, ਪਰ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਜਲਦੀ ਹੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਤੇ ਰਿਮਾਂਡ 'ਤੇ ਲਿਆ ਜਾ ਸਕਦਾ ਹੈ।

ਇਹ ਮਾਮਲਾ ਰਮਨ ਅਰੋੜਾ ਖਿਲਾਫ਼ ਚੱਲ ਰਹੀ ਭ੍ਰਿਸ਼ਟਾਚਾਰ ਜਾਂਚ ਨਾਲ ਜੁੜਿਆ ਹੋਇਆ ਹੈ। ਇਸ ਤੋਂ ਪਹਿਲਾਂ, ਵਿਧਾਇਕ ਰਮਨ ਅਰੋੜਾ ਨੂੰ ਵੀ ਕੱਲ੍ਹ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿੱਥੇ ਉਨ੍ਹਾਂ ਦਾ ਚਾਰ ਦਿਨਾਂ ਦਾ ਰਿਮਾਂਡ ਮਿਲਿਆ। ਉਨ੍ਹਾਂ ਦੇ ਨਾਲ ਹੀ ਬਿਲਡਿੰਗ ਇੰਸਪੈਕਟਰ ਹਰਪ੍ਰੀਤ ਕੌਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਜਿੱਥੇ ਦੇਰ ਰਾਤ ਵਿਜੀਲੈਂਸ ਟੀਮ ਨੇ ਸਿਵਲ ਹਸਪਤਾਲ ਤੋਂ ਵਿਧਾਇਕ ਰਮਨ ਅਰੋੜਾ ਅਤੇ ਇੰਸਪੈਕਟਰ ਹਰਪ੍ਰੀਤ ਕੌਰ ਦਾ ਡਾਕਟਰੀ ਮੁਆਇਨਾ ਕਰਵਾਇਆ। ਦੱਸ ਦੇਈਏ ਕਿ ਅਦਾਲਤ ਵਿਚ ਵਿਜੀਲੈਂਸ ਨੇ ਦੱਸਿਆ ਕਿ ਵਿਧਾਇਕ ਦੀ ਸਮਾਧੀ, ਪੁੱਤਰ ਰਾਜਨ ਅਰੋੜਾ ਅਤੇ ਮਹੇਸ਼ ਮਖੀਜਾ ਦੇ ਨਾਮ ਸਨ।

ਸੂਤਰਾਂ ਦੇ ਅਨੁਸਾਰ ਰਿਮਾਂਡ ਦੌਰਾਨ ਰਮਨ ਅਰੋੜਾ ਨੇ ਕਬੂਲ ਕੀਤਾ ਕਿ ਉਸ ਦਾ ਪੁੱਤਰ ਰਾਜਨ ਨਗਰ ਨਿਗਮ ਦੇ ਕੰਮ ਸੰਭਾਲਦਾ ਸੀ ਅਤੇ ਜ਼ਮੀਨ-ਜਾਇਦਾਦ ਦੇ ਕੰਮ ਕਰਵਾਉਣ ਲਈ ਨਿਗਮ ਜਾਂਦਾ ਸੀ।

ਇਹ ਵੀ ਪਤਾ ਲੱਗਿਆ ਹੈ ਕਿ ਵਿਧਾਇਕ ਨੇ ਕੁਝ ਜ਼ਮੀਨਾਂ ਆਪਣੇ ਰਿਸ਼ਤੇਦਾਰਾਂ ਜਾਂ ਦੋਸਤਾਂ ਦੇ ਨਾਮ 'ਤੇ ਖਰੀਦੀਆਂ ਹਨ, ਜਿਨ੍ਹਾਂ ਦੀ ਕੀਮਤ ਕਰੋੜਾਂ ਰੁਪਏ ਹੈ।

ਇਸ ਸਾਰੀ ਜਾਂਚ ਲਈ ਵਿਜੀਲੈਂਸ ਨੇ 7 ਟੀਮਾਂ ਤਾਇਨਾਤ ਕੀਤੀਆਂ ਹਨ। ਸੂਤਰ ਦੱਸ ਰਹੇ ਹਨ ਕਿ 3 ਬੈਗਾਂ ਦੀ ਵੀ ਜਾਂਚ ਚੱਲ ਰਹੀ ਹੈ ਜੋ ਮਾਮਲੇ ਨਾਲ ਸੰਬੰਧਿਤ ਹਨ ਅਤੇ ਜੋ ਗਾਇਬ ਹੋ ਗਏ ਹਨ। ਵਿਜੀਲੈਂਸ ਟੀਮ ਸੀਸੀਟੀਵੀ ਫੁਟੇਜ ਰਾਹੀਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਹ ਬੈਗ ਕਿੱਥੇ ਗਏ।

ਜਿਵੇਂ-ਜਿਵੇਂ ਜਾਂਚ ਅੱਗੇ ਵਧ ਰਹੀ ਹੈ, ਇਹ ਲੱਗਦਾ ਹੈ ਕਿ ਵਿਧਾਇਕ ਰਮਨ ਅਰੋੜਾ ਦੀਆਂ ਮੁਸ਼ਕਿਲਾਂ ਹਾਲੇ ਹੋਰ ਵਧ ਸਕਦੀਆਂ ਹਨ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.