ਤਾਜਾ ਖਬਰਾਂ
ਬਟਾਲਾ, 31 ਮਈ: ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦੇ ਤਹਿਤ ਅੱਜ ਘੁੰਮਣ ਕਲਾਂ ਵਿਖੇ ਖੇਡ ਵਿਭਾਗ ਵੱਲੋਂ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਹ ਰੈਲੀ ਨਸ਼ਿਆਂ ਦੇ ਖ਼ਿਲਾਫ ਜਾਗਰੂਕਤਾ ਫੈਲਾਉਣ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਵੱਲ ਮੋੜਨ ਦੀ ਕੋਸ਼ਿਸ਼ ਹੈ।
ਜ਼ਿਲ੍ਹਾ ਖੇਡ ਅਫਸਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਇਸ ਰੈਲੀ ਵਿੱਚ ਬਹੁਤ ਸਾਰੇ ਖਿਡਾਰੀ ਉਤਸ਼ਾਹ ਨਾਲ ਸ਼ਾਮਿਲ ਹੋਏ। ਉਨ੍ਹਾਂ ਕਿਹਾ ਕਿ ਰੈਲੀ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਇਸ ਲਤ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ।
ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਨਸ਼ਾ ਮੁਕਤੀ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਖ਼ਤਰਨਾਕ ਪ੍ਰਭਾਵਾਂ ਬਾਰੇ ਸਮਝਾਇਆ ਜਾ ਰਿਹਾ ਹੈ।
ਇਸਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਉਨ੍ਹਾਂ ਦੇ ਆਲੇ-ਦੁਆਲੇ ਕੋਈ ਵਿਅਕਤੀ ਨਸ਼ਾ ਕਰਦਾ ਹੈ ਤਾਂ ਉਸ ਦੀ ਸਹਾਇਤਾ ਲਈ ਓਟ ਕੇਂਦਰ ਜਾਂ ਨਸ਼ਾ ਛੁਡਾਊ ਕੇਂਦਰਾਂ ਨਾਲ ਸੰਪਰਕ ਕੀਤਾ ਜਾਵੇ।
ਸੰਪਰਕ ਲਈ ਨੰਬਰ ਹਨ:
Get all latest content delivered to your email a few times a month.