IMG-LOGO
ਹੋਮ ਪੰਜਾਬ, ਰਾਸ਼ਟਰੀ, 🟤ਕੈਨੇਡਾ ਤੋਂ 30 ਹਜ਼ਾਰ ਨੌਜਵਾਨਾਂ ਨੂੰ ਕੀਤਾ ਜਾਵੇਗਾ ਡਿਪੋਰਟ, CBSA...

🟤ਕੈਨੇਡਾ ਤੋਂ 30 ਹਜ਼ਾਰ ਨੌਜਵਾਨਾਂ ਨੂੰ ਕੀਤਾ ਜਾਵੇਗਾ ਡਿਪੋਰਟ, CBSA ਕਰੇਗੀ ਕਾਰਵਾਈ...

Admin User - May 31, 2025 02:24 PM
IMG

ਕੈਨੇਡਾ ਬਾਰਡਰ ਸਰਵਿਸ ਏਜੰਸੀ ਨੇ ਦੇਸ਼ ਭਰ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਵਿਰੁੱਧ ਵੱਡੀ ਡਿਪੋਰਟੇਸ਼ਨ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਕਾਰਵਾਈ ਉਨ੍ਹਾਂ ਵਿਅਕਤੀਆਂ ‘ਤੇ ਕੇਂਦਰਿਤ ਹੈ ਜਿਨ੍ਹਾਂ ਦੀ ਰਾਜਨੀਤਿਕ ਸ਼ਰਨ ਲਈ ਅਰਜ਼ੀ ਰੱਦ ਹੋ ਚੁੱਕੀ ਹੈ, ਜਿਨ੍ਹਾਂ ਦੇ ਵੀਜ਼ੇ ਦੀ ਮਿਆਦ ਖਤਮ ਹੋ ਚੁੱਕੀ ਹੈ, ਜਾਂ ਜਿਨ੍ਹਾਂ ਦਾ ਅਪਰਾਧਿਕ ਪਿਛੋਕੜ ਹੈ। ਏਜੰਸੀ ਨੇ ਹੁਣ ਤੱਕ 30,000 ਤੋਂ ਵੱਧ ਡਿਪੋਰਟ ਵਾਰੰਟ ਜਾਰੀ ਕੀਤੇ ਹਨ, ਜਿਸ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਮੂਲ ਦੇ ਨੌਜਵਾਨ ਵੀ ਸ਼ਾਮਲ ਹਨ ਜੋ ਵਰਕ ਪਰਮਿਟ ਜਾਂ ਵਿਦਿਆਰਥੀ ਵੀਜ਼ੇ ਦੀ ਮਿਆਦ ਮੁਕਣ ਤੋਂ ਬਾਅਦ ਕੈਨੇਡਾ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਹਨ। ਇਨ੍ਹਾਂ ਵਿੱਚ ਉਹ ਵਿਦਿਆਰਥੀ ਵੀ ਹਨ ਜਿਨ੍ਹਾਂ ਨੇ ਪੜ੍ਹਾਈ ਅਧੂਰੀ ਛੱਡ ਦਿੱਤੀ, ਜਾਂ ਉਹ ਟੂਰਿਸਟ ਵੀਜ਼ਾ ਰੱਖਣ ਵਾਲੇ ਲੋਕ ਜੋ ਮੁੜ ਵਾਪਸ ਨਹੀਂ ਗਏ।

ਏਜੰਸੀ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਜੇਕਰ ਕਿਸੇ ਵਿਅਕਤੀ ਨੂੰ ਦੇਸ਼ ਨਿਕਾਲਾ ਦਿੱਤਾ ਜਾਂਦਾ ਹੈ ਅਤੇ ਉਹ ਬਾਅਦ ਵਿੱਚ ਦੁਬਾਰਾ ਕੈਨੇਡਾ ਆਉਣਾ ਚਾਹੁੰਦਾ ਹੈ, ਤਾਂ ਉਸਨੂੰ $3,800 ਡਾਲਰ ਦਾ ਭੁਗਤਾਨ ਕਰਨਾ ਪਵੇਗਾ, ਜੇਕਰ ਉਹਨਾਂ ਨੂੰ ਐਸਕਾਰਟ ਕਰਕੇ ਭੇਜਿਆ ਗਿਆ ਸੀ ਤਾਂ ਇਹ ਰਕਮ $12,800 ਹੋ ਜਾਵੇਗੀ। 21 ਅਕਤੂਬਰ ਤੱਕ, 457,646 ਲੋਕ ਡਿਪੋਰਟੇਸ਼ਨ ਦੀ ਪ੍ਰਕਿਰਿਆ ਦੇ ਵੱਖ-ਵੱਖ ਪੜਾਵਾਂ ‘ਤੇ ਹਨ, ਜਿਸ ਵਿੱਚੋਂ 27,675 ਆਖਰੀ ਪੜਾਅ ਵਿੱਚ ਹਨ, 378,320 ਨਿਗਰਾਨੀ ਹੇਠ ਹਨ, ਅਤੇ 29,731 ਵਿਅਕਤੀਆਂ ਦਾ ਠਿਕਾਣਾ ਪਤਾ  ਨਹੀਂ। ਇਹ ਕਾਰਵਾਈ ਕੈਨੇਡਾ ਸਰਕਾਰ ਵੱਲੋਂ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.