IMG-LOGO
ਹੋਮ ਪੰਜਾਬ: ਸਿੱਖਿਆ ਮੰਤਰੀ ਨੇ ਸਰਕਾਰੀ ਸਕੂਲਾਂ 'ਚ ਵਿਕਾਸ ਕਾਰਜਾਂ ਦੇ ਕੀਤੇ...

ਸਿੱਖਿਆ ਮੰਤਰੀ ਨੇ ਸਰਕਾਰੀ ਸਕੂਲਾਂ 'ਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ...

Admin User - May 31, 2025 05:36 PM
IMG

ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸਿੱਖਿਆ ਖੇਤਰ ਵਿੱਚ ਵੱਡੇ ਪੱਧਰ ਤੇ ਕ੍ਰਾਂਤੀਕਾਰੀ ਬਦਲਾਵ ਲਿਆਂਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਜ਼ਾਰਾਂ ਸਰਕਾਰੀ ਸਕੂਲਾਂ ਨੂੰ ਆਧੁਨਿਕ ਬਣਾਉਣ ਲਈ ਚਾਰਦੀਵਾਰੀ, ਕਲਾਸਰੂਮ, ਲੈਬ, ਲਾਈਬ੍ਰੇਰੀ, ਖੇਡ ਮੈਦਾਨ, ਇੰਟਰੈਕਟਿਵ ਪੈਨਲ ਆਦਿ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਅੱਜ ਆਪਣੇ ਹਲਕੇ ਦੇ ਇੱਕ ਦਰਜਨ ਤੋਂ ਵੱਧ ਸਕੂਲਾਂ ਵਿੱਚ 183.44 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਸ. ਬੈਂਸ ਨੇ ਦੱਸਿਆ ਕਿ ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਸਕੂਲੀ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ ਅਤੇ ਹੋਰ ਵੱਡੇ ਪੱਧਰ ’ਤੇ ਕਾਰਜ ਜਾਰੀ ਹਨ। ਸਕੂਲਾਂ ਵਿੱਚ ਕੈਂਪਸ ਮੈਨੇਜਰ, ਟ੍ਰਾਂਸਪੋਰਟ, ਸੁਰੱਖਿਆ ਗਾਰਡ, ਵਾਈਫਾਈ ਵਰਗੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਵਿਦਿਆਰਥੀਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵਰਕਬੁੱਕ ਦੇਣ ਦੀ ਸ਼ੁਰੂਆਤ ਵੀ ਪਹਿਲੀ ਵਾਰ ਕੀਤੀ ਗਈ ਹੈ ਤਾਂ ਜੋ ਉਹ ਵਿਦਿਆ ਨਾਲ ਜੁੜੇ ਰਹਿਣ।

ਉਨ੍ਹਾਂ ਦੱਸਿਆ ਕਿ ਬਿਭੋਰ ਸਾਹਿਬ, ਸਵਾਮੀਪੁਰ, ਮੋਜੋਵਾਲ, ਰਾਮਪੁਰ ਸਾਹਨੀ ਆਦਿ ਇਲਾਕਿਆਂ ਦੇ ਸਕੂਲਾਂ ਵਿੱਚ ਹੋਲੀਸਟਿਕ ਪਲਾਨ ਅਤੇ ਨਵੀਨੀਕਰਨ ਦੇ ਤਹਿਤ ਲੱਖਾਂ ਰੁਪਏ ਦੇ ਕਾਰਜ ਹੋ ਰਹੇ ਹਨ। ਇਨ੍ਹਾਂ ਕਾਰਜਾਂ ਵਿੱਚ ਕਲਾਸਰੂਮ, ਸਾਇੰਸ ਲੈਬ, ਏਸੀਆਰ, ਨਵੀਂ ਇਮਾਰਤਾਂ, ਅਤੇ ਖੇਡ ਸਹੂਲਤਾਂ ਦੀ ਸਥਾਪਨਾ ਸ਼ਾਮਲ ਹੈ। ਨੰਗਲ, ਸ੍ਰੀ ਆਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿਚ ਵੀ ਕਰੋੜਾਂ ਰੁਪਏ ਦੇ ਨਵੀਨੀਕਰਨ ਪ੍ਰੋਜੈਕਟ ਚੱਲ ਰਹੇ ਹਨ। ਸਿੱਖਿਆ ਮੰਤਰੀ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਦੀ ਲਹਿਰ ਤਹਿਤ ਸਕੂਲਾਂ ਵਿਚ ਮਾਪਿਆਂ, ਅਧਿਆਪਕਾਂ, ਅਤੇ ਵਿਦਿਆਰਥੀਆਂ ਨੂੰ ਸਹੁੰ ਚੁਕਵਾਈ ਗਈ ਕਿ ਅਸੀਂ ਆਪਣੇ ਇਲਾਕਿਆਂ ਨੂੰ ਨਸ਼ਿਆਂ ਤੋਂ ਮੁਕਤ ਕਰਾਂਗੇ। ਇਸ ਮੌਕੇ ਕਈ ਸਿੱਖਿਆ ਅਫਸਰ, ਕੋਆਰਡੀਨੇਟਰ ਅਤੇ ਪਤਵੰਤੇ ਵੀ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.