ਤਾਜਾ ਖਬਰਾਂ
ਰੂਪਨਗਰ,31 ਮਈ- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਾਰਤ ਸਰਕਾਰ ਦੀਆਂ ਹਿਦਾਇਤਾਂ ਉੱਤੇ ਦੂਜੀ ਸਿਵਲ ਡਿਫੈਂਸ “ਓਪਰੇਸ਼ਨ ਸ਼ੀਲਡ” ਤਹਿਤ ਮੌਕ ਡਰਿੱਲ ਕੀਤੀ ਜਾ ਰਹੀ ਹੈ ਜਿਸ ਲਈ ਜ਼ਿਲ੍ਹਾ ਰੂਪਨਗਰ ਦੇ ਸਾਰੇ ਸ਼ਹਿਰਾਂ ਅਤੇ ਪਿੰਡਾਂ ਵਿੱਚ 31 ਮਈ, 2025 ਨੂੰ ਰਾਤ 8 ਵਜੇ ਤੋਂ ਲੈ ਕੇ 8:15 ਤੱਕ ਬਲੈਕ ਆਊਟ ਰਹੇਗਾ। ਮੌਜ਼ੂਦਾ ਹਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਰਾਤ 8:00 ਵਜੇ ਤੋਂ 8:15 ਤੱਕ ਜ਼ਿਲ੍ਹਾ ਰੂਪਨਗਰ ਵਿੱਚ ਬਿਜਲੀ ਦੀ ਸਪਲਾਈ ਮੁਕੰਮਲ ਤੌਰ ਉੱਤੇ ਬੰਦ ਰਹੇਗੀ ਜਦਕਿ ਹਸਪਤਾਲ ਤੇ ਹੋਰ ਐਮਰਜੈਂਸੀ ਸੇਵਾਵਾਂ ਵਿਖੇ ਬਿਜਲੀ ਦੀ ਸਪਲਾਈ ਜਾਰੀ ਰਹੇਗੀ। ਜਿਸ ਦੌਰਾਨ ਜ਼ਿਲ੍ਹਾ ਰੂਪਨਗਰ ਦੇ ਨਾਗਰਿਕ ਆਪਣੇ ਪੱਧਰ ਉੱਤੇ ਆਪਣੇ ਘਰਾਂ ਦੇ ਅੰਦਰ ਅਤੇ ਬਾਹਰ ਦੀਆਂ ਲਾਈਟਾਂ ਬੰਦ ਰੱਖਣਗੇ ਅਤੇ ਸਟਰੀਟ ਲਾਈਟਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ। ਰਾਤ 8:15 ਉਪਰੰਤ ਬਿਜਲੀ ਦੀ ਸਪਲਾਈ ਸ਼ੁਰੂ ਕਰ ਦਿੱਤੀ ਜਾਵੇਗੀ। ਆਪ ਸਭ ਨੂੰ ਅਪੀਲ ਹੈ ਕਿ ਮੌਕ ਡਰਿੱਲ ਨੂੰ ਸਫਲ ਬਣਾਉਣ ਲਈ ਪੂਰਨ ਸਹਿਯੋਗ ਦਿੱਤਾ ਜਾਵੇ।
Get all latest content delivered to your email a few times a month.