IMG-LOGO
ਹੋਮ ਪੰਜਾਬ: 🟡PRTC ਬੱਸ ਦੀ ਟੱਕਰ ਨਾਲ, ਤਿੰਨ ਬਾਈਕ ਸਵਾਰ ਦੋਸਤਾਂ ਦੀ...

🟡PRTC ਬੱਸ ਦੀ ਟੱਕਰ ਨਾਲ, ਤਿੰਨ ਬਾਈਕ ਸਵਾਰ ਦੋਸਤਾਂ ਦੀ ਦਰਦਨਾਕ ਮੌਤ...

Admin User - Jun 01, 2025 02:00 PM
IMG

ਫਰੀਦਕੋਟ 1 ਜੂਨ- ਐਤਵਾਰ ਸਵੇਰੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਪੰਜਗਰਾਈਂ ਕਲਾਂ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਪੀਆਰਟੀਸੀ ਬੱਸ ਅਤੇ ਮੋਟਰਸਾਈਕਲ ਦੀ ਟੱਕਰ ਕਾਰਨ ਤਿੰਨ ਨੌਜਵਾਨਾਂ ਦੀ ਜਾਨ ਚਲੀ ਗਈ। ਮ੍ਰਿਤਕਾਂ ਦੀ ਪਛਾਣ ਵੰਸ਼ (19), ਲਵ (19) ਅਤੇ ਹੈਪੀ (20) ਵਜੋਂ ਹੋਈ ਹੈ, ਜੋ ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਦੇ ਰਹਿਣ ਵਾਲੇ ਸਨ। ਇਹ ਤਿੰਨੇ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਕੋਟਕਪੂਰਾ ਜਾ ਰਹੇ ਸਨ ਕਿ ਜੈਤੋ ਤੋਂ ਚੰਡੀਗੜ੍ਹ ਵੱਲ ਜਾ ਰਹੀ ਪੀਆਰਟੀਸੀ ਦੀ ਬੱਸ ਨੇ ਉਨ੍ਹਾਂ ਦੀ ਮੋਟਰਸਾਈਕਲ ਨੂੰ ਭਿਆਨਕ ਟੱਕਰ ਮਾਰੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਵੰਸ਼ ਅਤੇ ਲਵ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਗੰਭੀਰ ਰੂਪ ਵਿੱਚ ਜ਼ਖਮੀ ਹੈਪੀ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ।

ਹਾਦਸੇ ਦੀ ਜਾਣਕਾਰੀ ਮਿਲਣ 'ਤੇ ਥਾਣਾ ਸਦਰ ਕੋਟਕਪੂਰਾ ਅਤੇ ਪੰਜਗਰਾਈਂ ਕਲਾਂ ਪੁਲਿਸ ਚੌਕੀ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ। ਪੁਲਿਸ ਚੌਕੀ ਇੰਚਾਰਜ ਨਵਦੀਪ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਮ੍ਰਿਤਕ ਨੌਜਵਾਨਾਂ ਦੇ ਪਰਿਵਾਰਕ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਤਿੰਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ, ਫਰੀਦਕੋਟ ਭੇਜ ਦਿੱਤਾ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.