IMG-LOGO
ਹੋਮ ਪੰਜਾਬ: 🔵ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਘਰ 'ਚ ਨਜ਼ਰਬੰਦ...

🔵ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਘਰ 'ਚ ਨਜ਼ਰਬੰਦ...

Admin User - Jun 01, 2025 03:38 PM
IMG

ਪੰਜਾਬ ਦੇ ਪ੍ਰਮੁੱਖ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ ਫਰੀਦਕੋਟ ਸਥਿਤ ਉਨ੍ਹਾਂ ਦੇ ਘਰ 'ਤੇ ਪੁਲਿਸ ਵੱਲੋਂ ਨਜ਼ਰਬੰਦ ਕਰ ਲਿਆ ਗਿਆ। ਜਾਣਕਾਰੀ ਅਨੁਸਾਰ, ਡੱਲੇਵਾਲ ਨੇ ਅੱਜ ਬਠਿੰਡਾ ਵਿੱਚ ਇੱਕ ਮਹੱਤਵਪੂਰਣ ਪ੍ਰੈਸ ਕਾਨਫਰੰਸ ਰੱਖੀ ਸੀ, ਜਿਸ ਵਿੱਚ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨ ਆਗੂਆਂ 'ਤੇ ਲਗਾਏ ਗਏ ਦੋਸ਼ਾਂ ਦਾ ਜਵਾਬ ਦੇਣ ਵਾਲੇ ਸਨ। ਪਰੰਤੂ, ਪ੍ਰੈਸ ਕਾਨਫਰੰਸ ਤੋਂ ਪਹਿਲਾਂ ਹੀ ਪੁਲਿਸ ਨੇ ਉਨ੍ਹਾਂ ਦੇ ਘਰ 'ਤੇ ਧਾਵਾ ਬੋਲ ਕੇ ਉਨ੍ਹਾਂ ਨੂੰ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ, ਜਿਸ ਕਾਰਨ ਉਹ ਮੀਡੀਆ ਦੇ ਸਾਹਮਣੇ ਨਹੀਂ ਆ ਸਕੇ। ਇਹ ਕਾਰਵਾਈ ਕਿਸਾਨ ਆੰਦੋਲਨ ਅਤੇ ਸਰਕਾਰ ਵਿਚਕਾਰ ਵਧ ਰਹੀ ਤਣਾਅ ਨੂੰ ਦਰਸਾਉਂਦੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਦਾਅਵਾ ਕੀਤਾ ਸੀ ਕਿ ਕਿਸਾਨ ਯੂਨੀਅਨ ਦੇ ਆਗੂ ਵੱਖ-ਵੱਖ ਕਾਰੋਬਾਰ ਚਲਾ ਰਹੇ ਹਨ ਅਤੇ ਉਹ ਆਪਣੀਆਂ ਯੂਨੀਅਨਾਂ ਨੂੰ ਇੱਕ ਦੁਕਾਨ ਵਾਂਗ ਚਲਾ ਰਹੇ ਹਨ। ਉਨ੍ਹਾਂ ਕਿਸਾਨ ਆਗੂਆਂ ਨੂੰ ਵਿਰੋਧ ਪ੍ਰਦਰਸ਼ਨ ਕਰਨ ਤੋਂ ਰੋਕਣ ਦੀ ਚੇਤਾਵਨੀ ਦਿੱਤੀ ਸੀ ਅਤੇ ਕਿਹਾ ਸੀ ਕਿ ਜੇਕਰ ਕਾਨੂੰਨ ਦੀ ਉਲੰਘਣਾ ਹੋਈ ਤਾਂ ਗੰਭੀਰ ਨਤੀਜੇ ਭੁਗਤਣੇ ਪੈਣਗੇ। ਇਸ ਬਿਆਨ ਦੀ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਯੂਨੀਅਨ ਸਮੇਤ ਕਈ ਆਗੂਆਂ ਵੱਲੋਂ ਨਿੰਦਾ ਕੀਤੀ ਗਈ। ਇਨ੍ਹਾਂ ਆਗੂਆਂ ਨੇ ਮਾਨ ਦੀ ਬਹਿਸ ਲਈ ਚੁਣੌਤੀ ਵੀ ਸਵੀਕਾਰ ਕੀਤੀ। ਡੱਲੇਵਾਲ ਵੱਲੋਂ ਇਸ ਸੰਬੰਧ ਵਿੱਚ ਜਵਾਬ ਦੇਣ ਲਈ ਰੱਖੀ ਗਈ ਪ੍ਰੈਸ ਕਾਨਫਰੰਸ ਨੂੰ ਰੋਕਣ ਲਈ ਪੁਲਿਸ ਦੀ ਇਹ ਕਾਰਵਾਈ ਚਰਚਾ ਦਾ ਵਿਸ਼ਾ ਬਣੀ ਹੋਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.