IMG-LOGO
ਹੋਮ ਪੰਜਾਬ: 🟢63 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਔਰਤ ਗ੍ਰਿਫਤਾਰ...

🟢63 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਔਰਤ ਗ੍ਰਿਫਤਾਰ...

Admin User - Jun 02, 2025 09:41 AM
IMG

ਜਗਰਾਉਂ, 2 ਜੂਨ 2025 – ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਅਧੀਨ ਇੱਕ ਹੋਰ ਵੱਡੀ ਕਾਮਯਾਬੀ ਹਾਸਲ ਕੀਤੀ ਗਈ ਹੈ। ਇਸ ਮੁਹਿੰਮ ਦੀ ਅਗਵਾਈ ਐਸਐਸਪੀ ਡਾ. ਅੰਕੁਰ ਗੁਪਤਾ ਕਰ ਰਹੇ ਹਨ। ਅੱਜ ਮਿਲੀ ਜਾਣਕਾਰੀ ਅਨੁਸਾਰ ਜਗਰਾਉਂ ਸਿਟੀ ਪੁਲਿਸ ਨੇ ਇੱਕ ਔਰਤ ਨੂੰ 63 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਥਾਣਾ ਸਿਟੀ ਜਗਰਾਉਂ ਦੇ ਮੁਖੀ ਇੰਸਪੈਕਟਰ ਵਰਿੰਦਰ ਸਿੰਘ ਨੇ ਦੱਸਿਆ ਕਿ ਏਐਸਆਈ ਆਪਣੀ ਟੀਮ ਨਾਲ ਬਸ ਅੱਡਾ ਰਾਏਕੋਟ ਜਗਰਾਉਂ ਇਲਾਕੇ 'ਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਮੁਖਬਰ ਰਾਹੀਂ ਜਾਣਕਾਰੀ ਮਿਲੀ ਕਿ ਹਰਪ੍ਰੀਤ ਕੌਰ ਪਤਨੀ ਹਰਦੀਪ ਸਿੰਘ ਉਰਫ ਭਾਨਾ, ਨਿਵਾਸੀ ਪ੍ਰਤਾਪ ਨਗਰ, ਜੋ ਕਿ ਬਾਹਰੀ ਰਾਜਾਂ ਤੋਂ ਸ਼ਰਾਬ ਲਿਆਉਣ ਅਤੇ ਵੇਚਣ ਦੀ ਆਦੀ ਹੈ, ਅੱਜ ਸ਼ਮਸ਼ਾਨ ਘਾਟ ਦੇ ਨੇੜੇ ਗਾਹਕਾਂ ਦੀ ਉਡੀਕ ਕਰ ਰਹੀ ਹੈ।

ਪੁਲਿਸ ਟੀਮ ਨੇ ਤੁਰੰਤ ਰੇਡ ਕਰਕੇ ਔਰਤ ਨੂੰ ਕਾਬੂ ਕੀਤਾ। ਜਾਂਚ ਦੌਰਾਨ ਉਸ ਦੀ ਨਿਸ਼ਾਨਦੇਹੀ 'ਤੇ 63 ਬੋਤਲਾਂ ਨਜਾਇਜ਼ ਸ਼ਰਾਬ, ਜੋ ਕਿ “ਅੰਪਾਇਰ ਨੰਬਰ ਇੱਕ ਸੌਂਫੀ” ਮਾਰਕਾ ਸੀ, ਬਰਾਮਦ ਹੋਈ। ਪੁਲਿਸ ਨੇ ਔਰਤ ਖਿਲਾਫ ਥਾਣਾ ਸਿਟੀ ਜਗਰਾਉਂ 'ਚ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਕਾਰਵਾਈ ਨਾਲ ਪੁਲਿਸ ਨੇ ਨਸ਼ੇ ਦੀ ਲਤ ਨੂੰ ਵਧਾਉਣ ਵਾਲੇ ਤੱਤਾਂ ਖਿਲਾਫ ਸਖ਼ਤ ਸੰਦੇਸ਼ ਦਿੱਤਾ ਹੈ ਕਿ ਇਹ ਮੁਹਿੰਮ ਰੁਕਣੀ ਨਹੀਂ, ਸਗੋਂ ਨਸ਼ਾ ਮੂਲ ਸਾਡੇ ਸਮਾਜ ਤੋਂ ਖਤਮ ਕਰਨ ਤੱਕ ਜਾਰੀ ਰਹੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.