ਤਾਜਾ ਖਬਰਾਂ
ਫਤਿਹਗੜ੍ਹ ਸਾਹਿਬ, 2 ਜੂਨ- ਭਾਰਤੀ ਜਨਤਾ ਪਾਰਟੀ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਹੋਣ ਵਾਲੀ ਜ਼ਿਮਨੀ ਚੋਣ ਲਈ ਜੀਵਨ ਗੁਪਤਾ ਨੂੰ ਆਪਣਾ ਉਮੀਦਵਾਰ ਘੋਸ਼ਿਤ ਕੀਤਾ ਹੈ। ਜੀਵਨ ਗੁਪਤਾ ਮੂਲ ਰੂਪ ਵਿੱਚ ਫ਼ਤਹਿਗੜ੍ਹ ਸਾਹਿਬ ਦੇ ਬੱਸੀ ਪਠਾਣਾ ਦੇ ਨਿਵਾਸੀ ਹਨ। ਉਨ੍ਹਾਂ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਪਹਿਲਾਂ ਆਪਣੇ ਜੱਦੀ ਪਿੰਡ ਬੱਸੀ ਪਠਾਣਾ ਪਹੁੰਚ ਕੇ ਧਾਰਮਿਕ ਸਥਾਨ 'ਤੇ ਮੱਥਾ ਟੇਕਿਆ। ਉੱਥੇ ਉਨ੍ਹਾਂ ਦਾ ਲੋਕਾਂ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੀਵਨ ਗੁਪਤਾ ਨੇ ਪਾਰਟੀ ਵਲੋਂ ਉਮੀਦਵਾਰ ਬਣਾਉਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਬੱਸੀ ਪਠਾਣਾ ਦੀ ਧਰਤੀ ਉਨ੍ਹਾਂ ਲਈ ਸ਼ਕਤੀ ਦਾ ਸਰੋਤ ਰਹੀ ਹੈ, ਜਿੱਥੇ ਹਮੇਸ਼ਾ ਉਨ੍ਹਾਂ ਨੂੰ ਪਿਆਰ ਅਤੇ ਸਹਿਯੋਗ ਮਿਲਦਾ ਆਇਆ ਹੈ।
ਉਲੇਖਣਯੋਗ ਹੈ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੇ ਦੇਹਾਂਤ ਕਾਰਨ ਖ਼ਾਲੀ ਹੋਈ ਸੀ। ਹੁਣ ਇੱਥੇ 19 ਜੂਨ ਨੂੰ ਵੋਟਿੰਗ ਹੋਣੀ ਹੈ ਜਦਕਿ 23 ਜੂਨ ਨੂੰ ਨਤੀਜੇ ਘੋਸ਼ਿਤ ਕੀਤੇ ਜਾਣਗੇ। ਇਹ ਚੋਣ ਸਿਆਸੀ ਦ੍ਰਿਸ਼ਟਿਕੋਣ ਤੋਂ ਕਾਫ਼ੀ ਮਹੱਤਵਪੂਰਨ ਮੰਨੀ ਜਾ ਰਹੀ ਹੈ ਕਿਉਂਕਿ ਇਸ ਰਾਹੀਂ ਲੋਕ ਆਪਣੀ ਨਵੀਂ ਆਵਾਜ਼ ਵਿਧਾਨ ਸਭਾ ਵਿਚ ਭੇਜਣਗੇ। BJP ਵਲੋਂ ਜੀਵਨ ਗੁਪਤਾ ਨੂੰ ਮੈਦਾਨ 'ਚ ਉਤਾਰਨ ਨਾਲ ਚੋਣ ਰਣਨੀਤੀ ਨੂੰ ਨਵਾਂ ਮੋੜ ਮਿਲਿਆ ਹੈ।
Get all latest content delivered to your email a few times a month.