ਤਾਜਾ ਖਬਰਾਂ
ਨਵੀਂ ਦਿੱਲੀ, 3 ਜੂਨ- ਪਹਿਲਗਾਮ ਹਮਲੇ ਅਤੇ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੰਮੂ-ਕਸ਼ਮੀਰ ਦੇ ਆਪਣੇ ਪਹਿਲੇ ਦੌਰੇ 'ਤੇ ਜਾ ਰਹੇ ਹਨ, ਜਿਸ ਨੂੰ ਲੈ ਕੇ ਇਲਾਕੇ ਵਿੱਚ ਉਤਸ਼ਾਹ ਅਤੇ ਸੁਰੱਖਿਆ ਦੀਆਂ ਤਿਆਰੀਆਂ ਜੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ, ਪ੍ਰਧਾਨ ਮੰਤਰੀ ਮੋਦੀ 6 ਜੂਨ ਨੂੰ ਕਟੜਾ ਸਟੇਡੀਅਮ ਵਿਖੇ ਇੱਕ ਵੱਡੀ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ। ਇਸ ਦੌਰੇ ਦੌਰਾਨ ਉਹ ਸ੍ਰੀਨਗਰ ਅਤੇ ਕਟੜਾ ਦਰਮਿਆਨ ਚੱਲਣ ਵਾਲੀਆਂ ਦੋ ਨਵੀਂ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀਆਂ ਨੂੰ ਵਰਚੁਅਲ ਢੰਗ ਨਾਲ ਹਰੀ ਝੰਡੀ ਵੀ ਦਿਖਾਉਣਗੇ। ਇਹ ਨਵੀਂ ਸੇਵਾ ਉਨ੍ਹਾਂ ਯਾਤਰੀਆਂ ਲਈ ਵੱਡੀ ਸੌਖ਼ਤਾ ਲਿਆਏਗੀ ਜੋ ਕਟੜਾ ਤੋਂ ਸ੍ਰੀਨਗਰ ਜਾਂ ਸ੍ਰੀਨਗਰ ਤੋਂ ਮਾਤਾ ਵੈਸ਼ਣੋ ਦੇਵੀ ਦਰਸ਼ਨ ਲਈ ਆਉਂਦੇ ਹਨ। ਪ੍ਰਧਾਨ ਮੰਤਰੀ ਦੇ ਦੌਰੇ ਨੂੰ ਲੈ ਕੇ ਕਟੜਾ ਰੇਲਵੇ ਸਟੇਸ਼ਨ 'ਤੇ ਵੀ ਵਿਸ਼ੇਸ਼ ਤੌਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਅੱਜ ਮੰਗਲਵਾਰ ਨੂੰ ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਅਸ਼ੋਕ ਵਰਮਾ ਨੇ ਆਪਣੀ ਟੀਮ ਸਮੇਤ ਕਟੜਾ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ ਅਤੇ ਸਾਰੀਆਂ ਵਿਵਸਥਾਵਾਂ ਦੀ ਜਾਂਚ ਕਰਦਿਆਂ ਜਰੂਰੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ।
Get all latest content delivered to your email a few times a month.