ਤਾਜਾ ਖਬਰਾਂ
ਅੰਮ੍ਰਿਤਸਰ, 3 ਜੂਨ 2025– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ 9 ਜੂਨ 2025 ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਇਕੱਤਰਤਾ ਸਵੇਰੇ 11 ਵਜੇ ਹੋਵੇਗੀ, ਜਿਸ ਵਿੱਚ ਕਈ ਮੁੱਦਿਆਂ 'ਤੇ ਵਿਚਾਰਵਟਾਂਦਰਾ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਸੰਬੰਧੀ ਜਾਣਕਾਰੀ ਅੰਤ੍ਰਿੰਗ ਕਮੇਟੀ ਦੇ ਸਾਰੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਲਿਖਤੀ ਪੱਤਰ ਰਾਹੀਂ ਭੇਜ ਕੇ ਸੂਚਿਤ ਕਰ ਦਿੱਤਾ ਗਿਆ ਹੈ, ਤਾਂ ਜੋ ਉਹ ਨਿਰਧਾਰਤ ਸਮੇਂ ਤੇ ਮੌਜੂਦ ਹੋ ਸਕਣ। ਇਹ ਮੀਟਿੰਗ ਕਮੇਟੀ ਦੇ ਚੱਲ ਰਹੇ ਕੰਮਕਾਜ ਅਤੇ ਭਵਿੱਖੀ ਯੋਜਨਾਵਾਂ ਬਾਰੇ ਫੈਸਲੇ ਲੈਣ ਲਈ ਮਹੱਤਵਪੂਰਨ ਮੰਨੀ ਜਾ ਰਹੀ ਹੈ।
Get all latest content delivered to your email a few times a month.