ਤਾਜਾ ਖਬਰਾਂ
ਨਵੀਂ ਦਿੱਲੀ - ਭਾਰਤੀ ਕ੍ਰਿਕਟ ਟੀਮ ਦੇ ਸਟਾਰ ਸਪਿਨਰ ਕੁਲਦੀਪ ਯਾਦਵ ਜਲਦ ਹੀ ਵਿਆਹਦੇ ਬੰਧਨ 'ਚ ਬੱਝਣ ਜਾ ਰਹੇ ਹਨ। ਜੀ ਹਾਂ ਕੁਲਦੀਪ ਯਾਦਵ ਨੇ ਆਪਣੇ ਇੰਗਲੈਂਡ ਦੌਰੇ 'ਤੇ ਜਾਣ ਤੋਂ ਪਹਿਲਾਂ ਆਪਣੀ ਬਚਪਨ ਦੀ ਦੋਸਤ ਵੰਸ਼ਿਕਾ ਨਾਲ ਮੰਗਣੀ ਕਰਵਾ ਲਈ। ਕੁਲਦੀਪ ਯਾਦਵ ਇੰਗਲੈਂਡ ਦੌਰੇ 'ਤੇ ਜਾਣ ਵਾਲੀ ਭਾਰਤੀ ਟੈਸਟ ਟੀਮ ਦਾ ਹਿੱਸਾ ਹਨ। ਇੰਗਲੈਂਡ ਅਤੇ ਭਾਰਤ ਵਿਚਾਲੇ 5 ਮੈਚਾਂ ਦੀ ਟੈਸਟ ਸੀਰੀਜ਼ ਖੇਡੀ ਜਾਵੇਗੀ ਜੋ 20 ਜੂਨ ਤੋਂ ਸ਼ੁਰੂ ਹੋਵੇਗੀ। ਮੀਡੀਆ ਰਿਪੋਰਟਾਂ ਅਨੁਸਾਰ, ਇੰਗਲੈਂਡ ਜਾਣ ਤੋਂ ਪਹਿਲਾਂ ਹੀ ਉਸਦੀ ਮੰਗਣੀ ਹੋ ਗਈ ਸੀ।
ਦੇਖੋ ਤਸਵੀਰਾਂ....
Get all latest content delivered to your email a few times a month.